ਤਾਜਾ ਖਬਰਾਂ
.
ਪੰਚਕੂਲਾ- ਹਰਿਆਣਾ ਦੇ ਪੰਚਕੂਲਾ ਜ਼ਿਲੇ 'ਚ ਬੀਤੀ ਕੱਲ੍ਹ ਸਵੇਰੇ ਪੁਲਸ ਅਤੇ ਵਾਹਨ ਚੋਰੀ ਕਰਨ ਵਾਲੇ ਦੋਸ਼ੀਆਂ ਵਿਚਾਲੇ ਮੁਕਾਬਲਾ ਹੋਇਆ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਬਦਮਾਸ਼ ਪੰਚਕੂਲਾ ਦੇ ਰਾਏਪੁਰ-ਰਾਣੀ ਮੱਤਾ ਵਾਲਾ ਰੋਡ 'ਤੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਪੁਲਿਸ ਉਨ੍ਹਾਂ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਫ਼ਰਾਰ ਹੋਣ ਦੀ ਕੋਸ਼ਿਸ਼ ਦੌਰਾਨ ਬਦਮਾਸ਼ਾਂ ਨੇ ਪੁਲਿਸ ਬੈਰੀਕੇਡਾਂ ਅਤੇ ਮੁਲਾਜ਼ਮਾਂ 'ਤੇ ਵਾਰ ਕਰਨ ਦੀ ਕੋਸ਼ਿਸ਼ ਵੀ ਕੀਤੀ। ਪੁਲਿਸ 'ਤੇ ਵੀ ਗੋਲੀਆਂ ਚਲਾਈਆਂ।ਜਦੋਂ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਤਾਂ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਆਪਣੇ ਬਚਾਅ ਲਈ ਬਦਮਾਸ਼ਾਂ ਨੂੰ ਦਬੋਚ ਲਿਆ। ਹਾਲਾਂਕਿ ਇਸ ਦੌਰਾਨ ਮੌਕਾ ਦੇਖ ਕੇ ਕੁਝ ਬਦਮਾਸ਼ ਫਰਾਰ ਹੋ ਗਏ ਦੱਸੇ ਜਾ ਰਹੇ ਹਨ। ਪੁਲਿਸ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।
ਪੁਲਿਸ ਅਨੁਸਾਰ ਬੁੱਧਵਾਰ ਤੜਕੇ ਪੁਲਿਸ ਸੂਹੀਆ ਕਰਮਚਾਰੀ ਗੁਪਤ ਸੂਚਨਾ ਮਿਲਣ 'ਤੇ ਵਾਹਨ ਚੋਰੀ ਕਰਨ ਵਾਲੇ ਇਨ੍ਹਾਂ ਬਦਮਾਸ਼ਾਂ ਦੀ ਕਾਰ ਦਾ ਪਿੱਛਾ ਕਰ ਰਹੇ ਸਨ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਚੋਰੀ ਦੀ ਗੱਡੀ 'ਚ ਸਵਾਰ ਹੋ ਕੇ ਘੁੰਮ ਰਹੇ ਹਨ।
ਸੂਚਨਾ ਤੋਂ ਬਾਅਦ ਪੂਰੇ ਪੰਚਕੂਲਾ ਦੀ ਨਾਕਾਬੰਦੀ ਕਰਕੇ ਸੀਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਬਦਮਾਸ਼ਾਂ ਨੂੰ ਫੜਨ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਨ੍ਹਾਂ ਬਦਮਾਸ਼ਾਂ ਨੂੰ ਫੜਨ ਲਈ ਨਰਾਇਣਗੜ੍ਹ, ਅੰਬਾਲਾ ਅਤੇ ਯਮੁਨਾਨਗਰ ਪੁਲਸ ਪਹਿਲਾਂ ਹੀ ਸ਼ੱਕੀ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਸੀ।ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਘੇਰ ਲਿਆ ਤਾਂ ਉਨ੍ਹਾਂ ਦੀ ਗੱਡੀ ਨਾਲ ਬੈਰੀਕੇਡ ਤੋੜ ਕੇ ਮੁਲਾਜ਼ਮਾਂ ਨੂੰ ਮਾਰਨ ਦੀ ਕੋਸ਼ਿਸ਼ ਵੀ ਕੀਤੀ। ਬਦਮਾਸ਼ਾਂ ਨੇ ਬਚਣ ਲਈ ਪੁਲਿਸ 'ਤੇ ਗੋਲੀਬਾਰੀ ਵੀ ਕੀਤੀ। ਪੁਲਿਸ ਨੇ ਵੀ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਗੋਲੀਬਾਰੀ ਦੇ ਜਵਾਬ ਵਿਚ ਕਾਰਵਾਈ ਕਰਦੇ ਹੋਏ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਬਦਮਾਸ਼ਾਂ ਤੋਂ ਪੁੱਛਗਿੱਛ ਕਰ ਰਹੀ ਹੈ।
Get all latest content delivered to your email a few times a month.