ਤਾਜਾ ਖਬਰਾਂ
.
ਅੰਮ੍ਰਿਤਸਰ ਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ ਅਸਰ ਵੇਖਣ ਨੂੰ ਮਿਲਿਆ। ਦੂਰ-ਦੂਰ ਤੱਕ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਥੋਂ ਤੱਕ ਹੀ ਰੇਲਵੇ ਲਾਈਨਾਂ ਤੱਕ ਵੀ ਨਜ਼ਰ ਨਹੀਂ ਆ ਰਹੀਆਂਸਨ। ਸੰਘਣੀ ਧੁੰਦ ਦੀ ਚਿੱਟੀ ਚਾਦਰ ਕਾਰਨ ਸੜਕਾਂ ਉਤੇ ਵਿਜ਼ੀਬਿਲਟੀ ਨਾ ਮਾਤਰ ਰਹੀ ਤੇ ਸੜਕੀ ਆਵਾਜਾਈ ਦੀ ਰਫ਼ਤਾਰ ਕਾਫੀ ਮੱਠੀ ਰਹੀ। ਇਸ ਤੋਂ ਇਲਾਵਾ ਰੇਲ ਆਵਾਜਾਈ ਦੀ ਰਫ਼ਤਾਰ ਵੀ ਸੁਸਤ ਹੋਈ ਹੈ ਤੇ ਅਨੇਕਾਂ ਗੱਡੀਆਂ ਤੈਅ ਸਮੇ ਤੋਂ ਪਛੜ ਕੇ ਚੱਲ ਰਹੀਆਂ ਹਨ। ਲੋਕ ਆਪਣੇ ਵਹੀਕਲਾਂ ਦੀਆਂ ਲਾਈਟਾਂ ਜਗਾ ਕੇ ਚੱਲਣ ਲਈ ਮਜਬੂਰ ਹੋ ਰਹੇ ਹਨ।
ਉਧਰ ਕੜਾਕੇ ਦੀ ਠੰਡ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ ਤੇ ਲੋਕ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ ਤੇ ਠੰਢ ਤੋਂ ਬਚਣ ਲਈ ਆਪਣੇ ਆਪ ਨੂੰ ਗਰਮ ਕੱਪੜਿਆਂ ਨਾਲ ਢੱਖ ਕੇ ਘਰੋਂ ਨਿਕਲ ਰਹੇ ਹਨ। ਸਕੂਲੀ ਬੱਚੇ ਸਕੂਲ ਜਾਣ ਉਤੇ ਲੋਕ ਦਫਤਰ ਜਾਂ ਕੰਮਕਾਰ ਲਈ ਲੇਟ ਹੋ ਰਹੇ ਹਨ। ਅੰਮ੍ਰਿਤਸਰ ਸ਼ਹਿਰ ਦੀ ਹਵਾ ਗੁਣਵੱਤਾ ਸੂਚਕਾਂਕ 319 ਉਤੇ ਪੁੱਜ ਗਿਆ। ਇਸ ਕਾਰਨ ਸ਼ਹਿਰ ਉਪਰ ਧੂੰਏਂ ਦੀ ਚਾਦਰ ਵਿਛੀ ਹੋਈ ਨਜ਼ਰ ਆਈ।
Get all latest content delivered to your email a few times a month.