ਤਾਜਾ ਖਬਰਾਂ
.
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਪ੍ਰਧਾਨਗੀ ਅਹੁਦੇ ਤੋਂ ਅਸਤੀਫੇ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਕਾਬਿਲੇਗੌਰ ਹੈ ਕਿ ਲੰਮੇ ਸਮੇਂ ਤੋਂ ਸੁਨੀਲ ਜਾਖਲ ਵੱਲੋਂ ਅਸਤੀਫਾ ਦੇਣ ਦੀਆਂ ਕਨਸੋਆਂ ਚੱਲ ਰਹੀਆਂ ਹਨ। ਇਸ ਦਰਮਿਆਨ ਸੁਨੀਲ ਜਾਖਲ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ, ਉਹ ਜਦੋਂ ਮਰਜ਼ੀ ਚਾਹੁਣ ਫਾਰਗ ਕਰ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ 'ਚ ਭਾਜਪਾ ਦਾ ਵੋਟ ਪ੍ਰਤੀਸ਼ਤ 6% ਤੋਂ 18% ਹੋ ਗਿਆ ਪਰ ਇਹ ਕੌੜਾ ਸੱਚ ਹੈ ਕਿ ਸਾਨੂੰ ਪੰਜਾਬ 'ਚ ਇੱਕ ਵੀ ਸੀਟ ਨਹੀਂ ਮਿਲੀ। ਮੈਨੂੰ ਲੱਗਦਾ ਹੈ ਕਿ ਕਿਤੇ ਨਾ ਕਿਤੇ ਮੇਰੀ ਇਹ ਨਾਕਾਮੀ ਸੀ। ਇਹੀ ਕਾਰਨ ਹੈ ਕਿ ਮੈਂ ਆਪਣਾ ਅਸਤੀਫ਼ਾ ਹਾਈਕਮਾਂਡ ਨੂੰ ਦਿੱਤਾ। ਮੈਂ ਹਾਈਕਮਾਂਡ ਕੋਲ ਪੰਜਾਬ ਦੇ ਕਈ ਮੁੱਦੇ ਰੱਖੋ ਤੇ ਉਨ੍ਹਾਂ 'ਤੇ ਚਰਚਾ ਵੀ ਕੀਤੀ। ਮੈਂ ਉਨ੍ਹਾਂ ਨੂੰ ਕਿਹਾ ਕਿ ਉਹਨਾਂ ਮੈਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ। ਇਹੀ ਕਾਰਨ ਹੈ ਕਿ ਮੈਂ ਪਿਛਲੇ ਕੁਝ ਸਮੇਂ ਤੋਂ ਚੋਣਾਂ 'ਚ ਸਰਗਰਮ ਨਹੀਂ ਹਾਂ। ਮੈਂ ਆਪਣੇ ਆਪ 'ਤੇ ਫੈਲੀਅਰ ਦਾ ਧੱਬਾ ਨਹੀਂ ਲੱਗਣ ਦੇਣਾ ਚਾਹੁੰਦਾ।
Get all latest content delivered to your email a few times a month.