ਤਾਜਾ ਖਬਰਾਂ
..
ਸੰਗਰੂਰ- ਸੰਗਰੂਰ ਜ਼ਿਲ੍ਹੇ ਦੀ ਦਿੜ੍ਹਬਾ ਮੰਡੀ ਵਿੱਚ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੋਵੇਂ ਭਰਾਵਾਂ ਵਿਚਾਲੇ ਜਾਇਦਾਦ ਦੀ ਵੰਡ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਪੁਲਿਸ ਨੇ ਪਿਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਿੜਬਾ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਹਰਜਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਖਰੋੜ ਉਰਫ਼ ਡੀ.ਸੀ. ਆਪਣੀ ਘਰੇਲੂ ਜਾਇਦਾਦ ਦੀ ਵੰਡ ਬਾਰੇ ਚਰਚਾ ਕਰ ਰਹੇ ਸਨ। ਇਸ ਦੌਰਾਨ ਦੋਵੇਂ ਭਰਾ ਗੁੱਸੇ 'ਚ ਆ ਗਏ ਅਤੇ ਸੁਖਵਿੰਦਰ ਸਿੰਘ ਨੇ ਰਾਈਫਲ ਚੁੱਕ ਲਈ। ਇਸ ਦੌਰਾਨ ਹਰਜਿੰਦਰ ਸਿੰਘ ਨੇ ਜ਼ਬਰਦਸਤੀ ਰਾਈਫਲ ਖੋਹ ਲਈ ਅਤੇ ਸੁਖਵਿੰਦਰ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਗੰਭੀਰ ਹਾਲਤ 'ਚ ਸੁਖਵਿੰਦਰ ਸਿੰਘ ਨੂੰ ਇਲਾਜ ਲਈ ਤੁਰੰਤ ਸੰਗਰੂਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Get all latest content delivered to your email a few times a month.