ਤਾਜਾ ਖਬਰਾਂ
.
ਨਵੀਂ ਦਿੱਲੀ- ਆਈਸੀਸੀ ਨੇ ਸ਼ਨੀਵਾਰ ਨੂੰ ਚੈਂਪੀਅਨਸ ਟਰਾਫੀ ਟੂਰ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੀਓਕੇ ਸ਼ਹਿਰ ਇਸ ਵਿੱਚ ਸ਼ਾਮਲ ਨਹੀਂ ਹਨ। ਇਸ ਤੋਂ ਪਹਿਲਾਂ, ਪੀਸੀਬੀ ਨੇ ਵੀਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਟਰਾਫੀ ਦੌਰੇ ਦਾ ਪ੍ਰੋਗਰਾਮ ਪੋਸਟ ਕੀਤਾ ਸੀ। ਇਸ ਵਿੱਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ 3 ਸ਼ਹਿਰ ਵੀ ਸ਼ਾਮਲ ਹਨ। ਬੀਸੀਸੀਆਈ ਨੇ ਇਸ 'ਤੇ ਇਤਰਾਜ਼ ਜਤਾਇਆ ਸੀ। ਟਰਾਫੀ ਦਾ ਦੌਰਾ ਅੱਜ ਇਸਲਾਮਾਬਾਦ ਤੋਂ ਸ਼ੁਰੂ ਹੋ ਗਿਆ ਹੈ।
ਪੀਸੀਬੀ ਨੇ ਵੀਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਟਰਾਫੀ ਟੂਰ ਬਾਰੇ ਇੱਕ ਪੋਸਟ ਸ਼ੇਅਰ ਕੀਤੀ ਸੀ। ਪੀਸੀਬੀ ਨੇ ਲਿਖਿਆ- 'ਟੂਰ 16 ਨਵੰਬਰ ਨੂੰ ਇਸਲਾਮਾਬਾਦ ਤੋਂ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਇਹ ਮਕਬੂਜ਼ਾ ਕਸ਼ਮੀਰ ਦੇ ਸਕਰਦੂ, ਹੁੰਜ਼ਾ ਅਤੇ ਮੁਜ਼ੱਫਰਾਬਾਦ ਵੀ ਕਈ ਸ਼ਹਿਰਾਂ 'ਚੋਂ ਲੰਘਦਾ ਹੋਇਆ ਜਾਵੇਗਾ।
ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਸੀ, ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਪੀਓਕੇ ਵਿੱਚ ਚੈਂਪੀਅਨਜ਼ ਟਰਾਫੀ ਟੂਰ ਆਯੋਜਿਤ ਕਰਨ ਦੇ ਪੀਸੀਬੀ ਦੇ ਐਲਾਨ 'ਤੇ ਇਤਰਾਜ਼ ਜਤਾਇਆ ਸੀ। ਸ਼ਾਹ ਨੇ ਇਹ ਮਾਮਲਾ ਆਈਸੀਸੀ ਸਾਹਮਣੇ ਉਠਾਇਆ ਸੀ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਣੀ ਚਾਹੀਦੀ।
ਦੱਸ ਦੇਈਏ ਕਿ 2025 'ਚ ਹੋਣ ਵਾਲੀ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਕਰਨ ਜਾ ਰਹੀ ਹੈ ਪਰ ਟੀਮ ਇੰਡੀਆ ਨੇ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਹੈ।ਆਈਸੀਸੀ ਨੇ ਭਾਰਤੀ ਟੀਮ ਨੂੰ ਚੈਂਪੀਅਨਜ਼ ਟਰਾਫੀ ਲਈ ਪਾਕਿਸਤਾਨ ਨਾ ਭੇਜਣ 'ਤੇ ਬੀਸੀਸੀਆਈ ਤੋਂ ਲਿਖਤੀ ਜਵਾਬ ਮੰਗਿਆ ਹੈ।
Get all latest content delivered to your email a few times a month.