IMG-LOGO
ਹੋਮ ਰਾਸ਼ਟਰੀ, ਮਨੋਰੰਜਨ, ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਚੋਣ ਪ੍ਰਚਾਰ ਦੌਰਾਨ ਵਿਗੜੀ ਸਿਹਤ, ਹਸਪਤਾਲ...

ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਚੋਣ ਪ੍ਰਚਾਰ ਦੌਰਾਨ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ

Admin User - Nov 17, 2024 10:20 AM
IMG

.

ਮਹਾਰਾਸ਼ਟਰ- ਲੱਤ 'ਚ ਗੋਲੀ ਲੱਗਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ 'ਚ ਰਹੇ ਗੋਵਿੰਦਾ ਦੀ ਤਬੀਅਤ ਇੱਕ ਵਾਰ ਫਿਰ ਅਚਾਨਕ ਵਿਗੜ ਗਈ ਹੈ। ਹਾਲ ਹੀ 'ਚ ਗੋਵਿੰਦਾ ਸ਼ਿਵ ਸੈਨਾ ਸ਼ਿੰਦੇ ਧੜੇ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਇਕ ਰੋਡ ਸ਼ੋਅ ਦਾ ਹਿੱਸਾ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਛਾਤੀ 'ਚ ਦਰਦ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਟਾਈਮਜ਼ ਆਫ਼ ਇੰਡੀਆ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਗੋਵਿੰਦਾ  ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਪਚੋਰਾ ਵਿੱਚ ਇੱਕ ਰੋਡ ਸ਼ੋਅ ਦਾ ਹਿੱਸਾ ਸਨ। ਰੈਲੀ ਅਜੇ ਜਲਗਾਓਂ ਪਹੁੰਚੀ ਹੀ ਸੀ ਕਿ ਉਸ ਨੂੰ ਛਾਤੀ ਵਿੱਚ ਤੇਜ਼ ਦਰਦ ਹੋਇਆ। ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਗੋਵਿੰਦਾ ਰੈਲੀ ਅੱਧ ਵਿਚਾਲੇ ਛੱਡ ਕੇ ਹਸਪਤਾਲ ਪਹੁੰਚ ਗਏ। ਫਿਲਹਾਲ ਉਨ੍ਹਾਂ ਦੀ ਸਿਹਤ ਨਾਲ ਜੁੜੀ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੋਵਿੰਦਾ ਦੇਰ ਰਾਤ ਘਰ ਪਹੁੰਚੇ ਹਨ। ਤੁਹਾਨੂੰ ਦੱਸ ਦੇਈਏ ਕਿ ਗੋਵਿੰਦਾ ਖੁਦ ਕਾਂਗਰਸ ਦੇ ਸਾਬਕਾ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.