ਤਾਜਾ ਖਬਰਾਂ
.
ਨਵੀਂ ਦਿੱਲੀ :- ਅਮਰੀਕਾ ਦੇ ਕੈਲੋਫੋਰਨੀਆ ਤੋਂ ਵੱਡੀ ਖਬਰ ਆ ਰਹੀ ਹੈ ਕਿ ਕੈਲੀਫੋਰਨੀਆ ਪੁਲਿਸ ਵੱਲੋਂ ਭਾਰਤ ਦਾ ਮੋਸਟ ਵਾਂਟਡ ਗੈਂਗਸਟਰ ਅਨਮੋਲ ਬਿਸ਼ਨੋਈ ਗ੍ਰਿਫਤਾਰ ਕਰ ਲਿਆ ਗਿਆ ਹੈ। ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਅਨਮੋਲ ਬਿਸ਼ਨੋਈ ਨੂੰ ਭਾਰਤ ਵੱਲੋਂ ਦਿੱਤੇ ਗਏ ਪ੍ਰੈਸ਼ਰ ਤੋਂ ਬਾਅਦ ਪਿਛਲੇ ਦਿਨੀ ਬਾਬਾ ਸਦੀਕੀ ਦੇ ਕਤਲ ਦੇ ਜ਼ੁਲਮ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ । ਗੈਂਗਸਟਰ ਅਨਮੋਲ ਬਿਸ਼ਨੋਈ ਜੋ ਕਿ ਜੇਲ ਵਿੱਚ ਬੰਦ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ । ਅਨਮੋਲ ਬਿਸ਼ਨੋਈ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਕਤਲ ਕਾਂਡ ਵਿੱਚ ਵੀ ਸਾਜਿਸ਼ ਘਾੜਿਆਂ ਵਿੱਚ ਸ਼ਾਮਿਲ ਸੀ ਅਤੇ ਉਸਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਉਹ ਹੋਰ ਕਿਸੇ ਦੇ ਨਾਮ ਤੇ ਪਾਸਪੋਰਟ ਬਣਾ ਕੇ ਵਿਦੇਸ਼ ਫਰਾਰ ਹੋ ਗਿਆ ਸੀ । ਭਾਵੇਂ ਵਿਦੇਸ਼ ਵਿੱਚ ਬੈਠਿਆ ਅਨਮੋਲ ਬਿਸ਼ਨੋਈ ਤੇ ਅਨੇਕਾਂ ਭਾਰਤ ਵਿੱਚ ਮਾਮਲੇ ਦਰਜ ਹੋਏ ਹਨ। ਉਧਰ ਇਹ ਵੀ ਪਤਾ ਲੱਗਾ ਹੈ ਕਿ ਅਨਮੋਲ ਬਿਸ਼ਨੋਈ ਨੂੰ ਭਾਰਤ ਲਿਆਉਣ ਲਈ ਭਾਰਤ ਸਰਕਾਰ ਦੇ ਗ੍ਰਿਹ ਮੰਤਰਾਲੇ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਤੇ ਉਹਨਾਂ ਨੇ ਅਮਰੀਕਾ ਦੇ ਗ੍ਰਹਿ ਵਿਭਾਗ ਨੂੰ ਉਸਦੇ ਕੇਸਾਂ ਸਬੰਧੀ ਫਾਈਲ ਵੀ ਭੇਜ ਦਿੱਤੀ ਗਈ ਹੈ।
Get all latest content delivered to your email a few times a month.