ਤਾਜਾ ਖਬਰਾਂ
.
ਜ਼ੀਰਾ/ਮਖੂ: ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਵਾਲੇ 12 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਸਹਾਇਕ ਇੰਸਪੈਕਟਰ ਅਨਵਰ ਮਸੀਹ, ਸ਼ਮਸ਼ੇਰ ਸਿੰਘ, ਬਲਜਿੰਦਰ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੋਘੇਵਾਲਾ, ਮਾਛੀਵਾੜਾ, ਨੂਰਪੁਰ, ਮਨਸੂਰਵਾਲ ਕਲਾਂ, ਧੰਨਾ ਸ਼ਹੀਦ, ਸ਼ੇਖਵਾਂ, ਵਾਰਸ ਵਾਲਾ, ਵੱਟੂ ਭੱਟੀ, ਟਾਹਲੀ ਵਾਲਾ, ਚੱਕ ਜਮੀਤ ਆਦਿ ਪਿੰਡਾਂ ਵਿਚ 12 ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ 'ਤੇ ਲਗਾਈ ਪਾਬੰਦੀ ਦੇ ਬਾਵਜੂਦ ਆਪਣੇ ਖੇਤਾਂ 'ਚ ਝੋਨੇ ਦੀ ਕਟਾਈ ਕਰਕੇ ਖੇਤਾਂ 'ਚ ਰਹਿ ਗਏ ਝੋਨੇ ਨੂੰ ਅੱਗ ਲਗਾ ਦਿੱਤੀ ਹੈ।
Get all latest content delivered to your email a few times a month.