ਤਾਜਾ ਖਬਰਾਂ
ਜ਼ਿਲੇ ਦੇ ਜੇਲ ਰੋਡ 'ਤੇ ਇਕ ਵਿਅਕਤੀ ਦੀ ਭੇਤਭਰੀ ਹਾਲਤ 'ਚ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਦੇ ਮੁਤਾਬਿਕ ਉਕਤ ਵਿਅਕਤੀ ਰਾਤ ਨੂੰ ਇੱਕ ਨਿੱਜੀ ਪੈਲੇਸ ਤੋਂ ਵਿਆਹ ਦੇਖ ਕੇ ਘਰ ਪਰਤ ਰਿਹਾ ਸੀ ਤਾਂ ਉਕਤ ਵਿਅਕਤੀ ਦੀ ਲਾਸ਼ ਜੇਲ੍ਹ ਰੋਡ ਦੇ ਕੋਲ ਇੱਕ ਖਾਲੀ ਥਾਂ 'ਤੇ ਮਿਲੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
Get all latest content delivered to your email a few times a month.