ਤਾਜਾ ਖਬਰਾਂ
.
ਮਾਨਸਾ ਜ਼ਿਲ੍ਹੇ ਵਿੱਚ ਕਣਕ ਦੀ ਫ਼ਸਲ 'ਤੇ ਸੁੰਡੀ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਕਿਸਾਨ ਕਣਕ ਦੀ ਫ਼ਸਲਾਂ ਨੂੰ ਲੈ ਕੇ ਚਿੰਤਾ ਦੇ ਵਿੱਚ ਹਨ। ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਤੋਂ ਖੇਤਾਂ ਵਿੱਚ ਪਹੁੰਚ ਕੇ ਤੁਰੰਤ ਕਣਕ ਦੀ ਫ਼ਸਲ ਤੇ ਸੁੰਡੀ ਦੇ ਪ੍ਰਕੋਪ ਨੂੰ ਰੋਕਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਖੇਤੀਬਾੜੀ ਅਧਿਕਾਰੀਆਂ ਵੱਲੋਂ ਦੱਸਿਆ ਜਾ ਰਿਹਾ ਕਿ ਕਣਕ ਦੀ ਫ਼ਸਲ ਨੂੰ ਸੁੰਡੀ ਪੈਣ ਦਾ ਕਾਰਨ ਕਿਸਾਨਾਂ ਵੱਲੋਂ ਕਣਕ ਅਗੇਤੀ ਦੀ ਬਿਜਾਈ ਕਰਨਾ ਹੈ।
ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਕਣਕ ਦੀ ਫ਼ਸਲ ਤੇ ਸੁੰਡੀ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਦੇ ਵਿੱਚ 50 ਏਕੜ ਕਣਕ ਦੀ ਫ਼ਸਲ ਨੂੰ ਸੁੰਡੀ ਪਈ ਹੈ। ਇਸ ਕਾਰਨ ਕਣਕ ਦੀ ਫ਼ਸਲ ਸੁੱਕ ਰਹੀ ਹੈ ਤੇ ਕਿਸਾਨ ਆਪਣੀ ਫ਼ਸਲ ਨੂੰ ਲੈ ਕੇ ਚਿੰਤਾ ਵਿੱਚ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਸਿੱਧੀ ਕਣਕ ਦੀ ਬਿਜਾਈ ਕੀਤੀ ਸੀ।
ਇਸ ਕਾਰਨ ਉਨ੍ਹਾਂ ਦੀ ਫ਼ਸਲ ਉਤੇ ਸੁੰਡੀ ਦਾ ਪ੍ਰਕੋਪ ਵਧਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਖੇਤਾਂ ਵਿੱਚ ਆਏ ਸਨ ਅਤੇ ਕੀਟ ਨਾਸ਼ਕ ਦਵਾਈ ਦਾ ਛਿੜਕਾਅ ਕਰਨ ਲਈ ਕਿਹਾ ਸੀ ਤੇ ਉਸ ਕੀਟਨਾਸ਼ਕ ਦਵਾਈ ਦਾ ਛਿੜਕਾ ਕਰਨ ਤੋਂ ਬਾਅਦ ਵੀ ਸੁੰਡੀ ਦਾ ਪ੍ਰਕੋਪ ਨਹੀਂ ਘੱਟ ਰਿਹਾ।
Get all latest content delivered to your email a few times a month.