ਤਾਜਾ ਖਬਰਾਂ
.
ਮਾਲੇਰਕੋਟਲਾ 21 ਨਵੰਬਰ ( ਭੁਪਿੰਦਰ ਗਿੱਲ) - ਜ਼ਿਲ੍ਹੇ ਵਿੱਚੋਂ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਐਨ.ਸੀ.ਪੀ.ਸੀ)ਦੀਆਂ ਹਦਾਇਤਾਂ ਤੇ ਬਾਲ ਅਤੇ ਕਿਸ਼ੋਰ ਮਜ਼ਦੂਰਾਂ ਦੀ ਸੁਰੱਖਿਆ ਅਤੇ ਮੁੜ ਵਸੇਬਾ ,ਬੱਚਿਆਂ ਦੇ ਪੁਨਰਵਾਸ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸਾ ਤਹਿਤ ਵਪਾਰਿਕ,ਘਰੇਲੂ ਅਤੇ ਹੋਰ ਖੇਤਰਾਂ ਵਿਖੇ ਅਚਨਚੇਤ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲ ਮਜ਼ਦੂਰੀ ਦੇ ਚੁੰਗਲ ਵਿੱਚ ਫਸੇ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਪੱਧਰੀ ਲੇਬਰ ਟਾਸਕ ਫੋਰਸ ਵਲੋਂ ਜ਼ਿਲ੍ਹੇ ਦੇ ਵਪਾਰਿਕ ਅਦਾਰਿਆਂ ਦੀ ਵਿਸ਼ੇਸ ਚੈਕਿੰਗ ਕੀਤੀ ਗਈ ।
ਜਿਲਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਪੱਧਰ ਤੇ ਵਿਸ਼ੇਸ ਚੈਕਿੰਗ ਮੁਹਿੰਮ ਆਰੰਭ ਕੇ ਛੋਟੇ ਅਤੇ ਵੱਡੇ ਵਪਾਰਿਕ ਇਕਾਕੀਆ/ਫੈਕਟਰੀਆਂ ਦੀ ਚੈਕਿੰਗ ਕਰਕੇ ਉਨ੍ਹਾਂ ਦੇ ਮਾਲਕਾਂ/ਮੈਨੇਂਜਰਾਂ/ਸੁਪਰਵਾਇਜਰਾਂ/ਪ੍ਰਬੰਧਕਾਂ ਨੂੰ ਬਾਲ ਮਜ਼ਦੂਰੀ ਦੀ ਰੋਕਥਾਮ ਅਤੇ ਬੱਚਿਆਂ ਦੇ ਪੁਨਰਵਾਸ ਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਮੌਕੇ ਲੇਬਰ ਇੰਸਪੈਕਟਰ ਪਵਨੀਤ ਕੌਰ ,ਡਿਪਟੀ ਡਾਇਰੈਕਟਰ ਫੈਕਟਰੀ ਸਾਹਿਲ ਗੋਇਲ, ਬਾਲ ਸੁਰੱਖਿਆ ਅਫਸਰ ਮੂਵੀਨ ਕੁਰੈਸ਼ੀ ਤੋਂ ਇਲਾਵਾ ਪੁਲਿਸ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ ।
ਜਿਲਾ ਲੇਬਰ ਟਾਸਕ ਫੋਰਸ ਵੱਲੋਂ ਫੈਕਟਰੀ ਦੇ ਮਾਲਕਾਂ ਨੂੰ ਸੁਚੇਤ ਕੀਤਾ ਗਿਆ ਕਿ 18 ਸਾਲ ਤੋਂ ਘੱਟ ਕਿਸੇ ਬੱਚੇ ਤੋਂ ਕੰਮ ਨਹੀਂ ਕਰਵਾਇਆ ਜਾ ਸਕਦਾ ਹੈ । ਇਨ੍ਹਾਂ ਤੋਂ ਕੰਮ ਕਰਵਾਉਣਾ ਇੱਕ ਸਜਾ ਯੋਗ ਅਪਰਾਧ ਹੈ। ਕਿਸੇ ਵੀ ਬਾਲ ਨੂੰ ਕੰਮ ਤੇ ਨਹੀਂ ਰੱਖਿਆ ਜਾ ਸਕਦਾ । ਇਸ ਤਰ੍ਹਾਂ ਦੀ ਚੈਕਿੰਗ ਤੇ ਜਾਗਰੂਕਤਾ ਮੁਹਿੰਮ ਭਵਿੱਖ ਵਿੱਚ ਜਾਰੀ ਰਹੇਗੀ । ਇਸ ਮੌਕੇ ਉਨ੍ਹਾਂ ਬਾਲ ਮਜੂਦਰਾਂ ਦੇ ਪੁਨਰਵਾਸ ਅਤੇ ਰੀਹੈਬਿਲੀਟੇਸ਼ਨ ਬਾਰੇ ਵਿਸਥਾਰਪੂਰਕ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਅਜਿਹੇ ਬੱਚਿਆਂ ਦੇ ਚੰਗੇ ਭਵਿੱਖ ,ਉਜਵਲ ਅਤੇ ਸੁਨਿਹਰੇ ਭਵਿੱਖ ਲਈ ਪੜ੍ਹਾਈ ਨਾਲ ਜੋੜ੍ਹਨ ਦੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਵੱਡਾ ਹੋਕੇ ਆਤਮ ਨਿਰਭਰ ਬਣ ਸਕੇ । ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚੇ ਕੰਮ ਕਰਦੇ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਸਖਤ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।
Get all latest content delivered to your email a few times a month.