ਤਾਜਾ ਖਬਰਾਂ
..
ਚੰਡੀਗੜ੍ਹ- ਇਸ ਸਮੇਂ ਦੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੋਹਾਲੀ ਸ਼ਹਿਰ 'ਚ ਬੀਤੇ ਦਿਨੀਂ ਵੱਡੀ ਵਾਰਦਾਤ ਹੋਈ ਸੀ, ਜਿਸ 'ਚ ਮੋਹਾਲੀ ਦੇ ਏਅਰਪੋਰਟ ਰੋਡ ਉਤੇ ਪਿੰਡ ਕੁੰਭੜਾ ਵਿੱਚ ਦੋ ਨੌਜਵਾਨ 'ਤੇ ਅੱਧੀ ਦਰਜਨ ਬਿਹਾਰ ਦੇ ਪ੍ਰਵਾਸੀ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਦਮਨ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ ਸੀ। ਪਰ ਇਸ ਹਮਲੇ 'ਚ ਗੰਭੀਰ ਜ਼ਖਮੀ ਦਿਲਪ੍ਰੀਤ ਸਿੰਘ ਜਿਸ ਦਾ ਚੰਡੀਗੜ੍ਹ PGI 'ਚ ਇਲਾਜ਼ ਚੱਲ ਰਿਹਾ ਸੀ, ਨੇ ਵੀ ਦਮ ਤੋੜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲਪ੍ਰੀਤ ਦੇ ਇਨਫੈਕਸ਼ਨ ਜ਼ਿਆਦਾ ਹੋਣ ਦੇ ਕਾਰਨ ਉਸ ਦੀ ਇਲਾਜ਼ ਦੇ ਦੌਰਾਨ ਮੌਤ ਹੋ ਗਈ ਹੈ।ਪੁਲਿਸ ਨੇ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹੇ ਦੇ ਵੱਡੇ-ਵੱਡੇ ਪੁਲਿਸ ਅਧਿਕਾਰੀ ਸੜਕਾਂ 'ਤੇ ਉਤਰ ਗਏ ਹਨ ਅਤੇ ਸੁਰੱਖਿਆ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪ੍ਰਸ਼ਾਸ਼ਨ ਨੇ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ ਹੈ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮ੍ਰਿਤਕ ਨੌਜਵਾਨ ਦਮਨ ਦੇ ਪਰਿਵਾਰ ਨੂੰ ਨਾਲ ਲੈ ਕੇ ਪੰਜਾਬ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਧਰਨਾ ਲਗਾਇਆ ਹੋਇਆ ਸੀ , ਇਥੋਂ ਤੱਕ ਕਿ ਮੋਹਾਲੀ ਦਾ ਏਅਰਪੋਰਟ ਰੋਡ ਵੀ ਦੋ ਦਿਨ ਲਈ ਮੁਕੰਮਲ ਤੌਰ ਤੇ ਬੰਦ ਕਰ ਦਿੱਤਾ ਗਿਆ ਸੀ । ਇਸ ਦੌਰਾਨ ਪੁਲਿਸ ਨੇ ਪ੍ਰਵਾਸੀ ਕਾਤਲਾਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਪ੍ਰਾਪਤ ਕੀਤੀ ਸੀ । ਜਿਸ ਤੋਂ ਬਾਅਦ ਲੋਕਾਂ ਨੂੰ ਸ਼ਾਂਤ ਕੀਤਾ ਸੀ ਪਰ ਹੁਣ ਜਖਮੀ ਨੌਜਵਾਨ ਦੀ ਮੌਤ ਦੇ ਨਾਲ ਫਿਰ ਇੱਕ ਵਾਰ ਲੋਕਾਂ ਵਿੱਚ ਸ਼ੋਕ ਦੀ ਲਹਿਰ ਹੈ।
Get all latest content delivered to your email a few times a month.