ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। 'ਆਪ' ਉਮੀਦਵਾਰਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਚੱਬੇਵਾਲ ਅਤੇ ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਸੀਟ 'ਤੇ ਕਬਜ਼ਾ ਕਰ ਲਿਆ ਹੈ। ਜਦੋਂਕਿ ਬਰਨਾਲਾ ਤੋਂ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ 2175 ਵੋਟਾਂ ਨਾਲ ਜੇਤੂ ਰਹੇ ਹਨ।
ਚੱਬੇਵਾਲ ਤੋਂ ‘ਆਪ’ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੇ ਕਾਂਗਰਸ ਦੇ ਰਣਜੀਤ ਕੁਮਾਰ ਨੂੰ 28,690 ਵੋਟਾਂ ਨਾਲ ਹਰਾਇਆ। ਦੱਸ ਦੇਈਏ ਕਿ ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ। ਇਸ ਤੋਂ ਪਹਿਲਾਂ ਹਾਰ ਦੀ ਸਥਿਤੀ ਨੂੰ ਦੇਖਦੇ ਹੋਏ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਗਿਣਤੀ ਕੇਂਦਰ ਛੱਡ ਕੇ ਚਲੇ ਗਏ ਸਨ।
ਜ਼ਿਮਨੀ ਚੋਣ ਦੀ ਹੌਟ ਸੀਟ ਗਿੱਦੜਬਾਹਾ 'ਚ ਪਹਿਲਾਂ ਤਾਂ ਕਾਂਗਰਸ ਅਤੇ 'ਆਪ' ਵਿਚਾਲੇ ਸਖਤ ਟੱਕਰ ਸੀ ਪਰ ਹੁਣ 'ਆਪ' ਇੱਥੋਂ ਲਗਾਤਾਰ ਲੀਡ ਲੈ ਰਹੀ ਹੈ। ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੀ ਇੱਥੇ ਸਾਬਕਾ ਅਕਾਲੀ ਆਗੂ ਹੋਣ ਦਾ ਫਾਇਦਾ ਨਜ਼ਰ ਆ ਰਿਹਾ ਹੈ। ਦੂਜੇ ਸਥਾਨ 'ਤੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਹੈ। ਤੀਜੇ ਸਥਾਨ 'ਤੇ ਸੂਬੇ ਦੇ ਦੋ ਵਾਰ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਹਨ, ਜੋ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ।ਪੰਜਾਬ ਦੀਆਂ ਚਾਰੋੰ ਵਿਧਾਨਸਭਾ ਸੀਟਾਂ 'ਤੇ ਭਾਜਪਾ ਨੂੰ ਨਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ। ਚਾਰੋੰ ਸੀਟਾਂ 'ਤੇ ਪੰਜਾਬ ਦੇ ਲੋਕਾਂ ਨੇ ਭਾਜਪਾ ਦਾ ਪੱਤਾ ਸਾਫ਼ ਕਰ ਦਿੱਤਾ ਹੈ।
Get all latest content delivered to your email a few times a month.