ਤਾਜਾ ਖਬਰਾਂ
.
ਦਿਨੋਂ-ਦਿਨ ਵਿਗੜਦੇ ਜਾ ਰਹੇ ਵਾਤਾਵਰਨ ਨੂੰ ਸੁਧਾਰਨ ਦੇ ਯਤਨਾਂ ਤਹਿਤ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਮੌਕੇ ਆਈਆਂ ਅਹਿਮ ਸ਼ਖਸੀਅਤਾਂ ਨੂੰ ਪੌਦੇ ਵੰਡ ਕੇ ਸਨਮਾਨਿਤ ਕੀਤਾ ਗਿਆ। ਚੀਫ ਖਾਲਸਾ ਦੀਵਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾ ਰਹੀ ਵਿਸ਼ਵ ਸਿੱਖ ਵਿਦਿਆਕ ਕਾਨਫਰੰਸ ਮੌਕੇ ਤਖਤਾਂ ਦੇ ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਹੋਰ ਸ਼ਖਸ਼ੀਅਤਾਂ ਨੂੰ ਕੁਦਰਤੀ ਪੌਦੇ ਵੰਡ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਇੰਦਰਵੀਰ ਸਿੰਘ ਨਿਝਰ ਨੇ ਕਿਹਾ ਕਿ ਅੱਜ ਲੋੜ ਹੈ ਘਰ-ਘਰ ਪੌਦੇ ਲਗਾਏ ਜਾਣ, ਪ੍ਰਦੂਸ਼ਣ ਹੋ ਰਹੇ ਵਾਤਾਵਰਨ ਨੂੰ ਸੰਭਾਲਿਆ ਜਾਵੇ ਤਾਂ ਜੋ ਅਸੀਂ ਅਤੇ ਸਾਡੀ ਆਉਣ ਵਾਲੀ ਪੀੜੀ ਪ੍ਰਦੂਸ਼ਣ ਰਹਿਤ ਜ਼ਿੰਦਗੀ ਬਤੀਤ ਕਰ ਸਕੇ। ਉਹਨਾਂ ਕਿਹਾ ਸਭ ਤੋਂ ਜਰੂਰੀ ਵਾਤਾਵਰਨ ਦੀ ਸੰਭਾਲ ਕਰਨੀ ਸਮੇਂ ਦੀ ਮੁੱਖ ਲੋੜ ਹੈ ।ਇਸ ਲਈ ਚੀਫ ਖਾਲਸਾ ਦੀਵਾਨ ਵੱਲੋਂ ਸਨਮਾਨਿਤ ਕਰਨ ਦੇ ਲਈ ਪੌਦਿਆਂ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਸੱਦਾ ਦਿੱਤਾ ਕਿ ਆਓ ਰਲ ਮਿਲ ਕੇ ਪੰਜਾਬ ਨੂੰ ਖੁਸ਼ਹਾਲ ਤੇ ਹਰਿਆ ਭਰਿਆ ਬਣਾਉਣ ਦੇ ਲਈ ਘਰ ਘਰ ਪੌਦੇ ਲਗਾਈਏ ਤੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਈਏ।
Get all latest content delivered to your email a few times a month.