ਤਾਜਾ ਖਬਰਾਂ
.
ਮੁਕਤਸਰ- ਪੰਜਾਬ ਦੇ ਮੁਕਤਸਰ 'ਚ ਦੇਰ ਰਾਤ ਇਕ ਘਰ 'ਚ ਭਿਆਨਕ ਅੱਗ ਲੱਗਣ ਨਾਲ ਘਰ 'ਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਧੂੰਏਂ ਕਾਰਨ ਦੋ ਮਹਿਲਾਵਾਂ ਬੇਹੋਸ਼ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮੁਕਤਸਰ ਦੇ ਗਾਂਧੀ ਨਗਰ ਦੇ ਰਹਿਣ ਵਾਲੇ ਰਵੀ ਕੁਮਾਰ ਗੁੰਬਰ ਦਾ ਪਰਿਵਾਰ ਘਰ 'ਚ ਸੌਂ ਰਿਹਾ ਸੀ ਕਿ ਅਚਾਨਕ ਸ਼ਾਰਟ ਸਰਕਟ ਕਾਰਨ ਘਰ ਨੂੰ ਅੱਗ ਲੱਗ ਗਈ। ਅੱਗ ਪਹਿਲਾਂ ਬੈੱਡ 'ਚ ਲੱਗੀ, ਫਿਰ ਹੋਰ ਸਾਮਾਨ 'ਚ ਫੈਲ ਗਈ, ਜਿਸ 'ਚ ਐੱਲ.ਸੀ.ਡੀ., 3 ਪੱਖੇ, ਸੋਫਾ ਸੈੱਟ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦਾ ਪਤਾ ਆਂਢ-ਗੁਆਂਢ ਨੂੰ ਲੱਗਾ ਤਾਂ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਪਰਿਵਾਰ ਨੂੰ ਬਾਹਰ ਕੱਢਿਆ। ਇਨ੍ਹਾਂ 'ਚੋਂ 2 ਔਰਤਾਂ ਨੂੰ ਧੂੰਏਂ ਦੀ ਲਪੇਟ 'ਚ ਆਉਣ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਇਸ ਅੱਗਜ਼ਨੀ ਦੀ ਘਟਨਾ ਵਿੱਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਮਾਲੀ ਨੁਕਸਾਨ ਕਾਫੀ ਹੋਇਆ। ਆਸ-ਪਾਸ ਦੇ ਲੋਕਾਂ ਨੇ ਪਾਈਪਾਂ ਨਾਲ ਅੱਗ 'ਤੇ ਕਾਬੂ ਪਾਇਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
Get all latest content delivered to your email a few times a month.