ਤਾਜਾ ਖਬਰਾਂ
.
ਡੇਰਾਬੱਸੀ- ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਪਣਾ ਅਟੁੱਟ ਸਮਰਥਨ ਅਤੇ ਭਰੋਸਾ ਦਿਖਾਇਆ ਹੈ। ਹਾਲ ਹੀ ਵਿੱਚ ਹੋਈਆਂ ਜਿਮਨੀ ਚੋਣਾਂ ਵਿੱਚ 4 ਹਲਕਿਆਂ ਵਿਚੋਂ ਆਮ ਆਦਮੀ ਪਾਰਟੀ (ਆਪ) ਦੇ 3 ਉਮੀਦਵਾਰ ਜੇਤੂ ਰਹੇ ਹਨ। ਇਸ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਡੇਰਾਬੱਸੀ ਵਿੱਚ ਲੋਕਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਜਿੱਤ ਨੂੰ ਯਕੀਨੀ ਬਣਾਉਣ ਲਈ ਚੱਬੇਵਾਲ ਸੀਟ ਤੇ ਪਾਰਟੀ ਉਮੀਦਵਾਰ ਲਈ ਪ੍ਰਚਾਰ ਕੀਤਾ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਅੱਜ ਆਏ ਜਿਮਨੀ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਉਨ੍ਹਾਂ ਦੀ ਸਰਕਾਰ ਵਿੱਚ ਭਰੋਸਾ ਹੈ। ਪੰਜਾਬ ਦੇ ਬਹਾਦਰ ਲੋਕਾਂ ਨੇ ਇੱਕ ਵਾਰ ਫਿਰ 'ਆਪ' ਨੂੰ ਤਰੱਕੀ ਅਤੇ ਵਿਕਾਸ ਵੱਲ ਲਿਜਾਣ ਲਈ ਚੁਣਿਆ ਹੈ। ਇਹ ਜਿੱਤ ਸਰਕਾਰ ਦੀ ਪਿਛਲੇ ਢਾਈ ਸਾਲਾਂ ਵਿੱਚ ਕਿਤੇ ਕੰਮਾਂ ਅਤੇ ਸਖ਼ਤ ਮਿਹਨਤ ਅਤੇ ਲਗਨ ਦਾ ਪ੍ਰਮਾਣ ਹੈ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਾਰਟੀ ਵਰਕਰਾਂ ਸਮੇਤ ਡੇਰਾਬੱਸੀ ਵਿਖੇ ਜਿੱਤ ਦਾ ਜਸ਼ਨ ਮਨਾਇਆ ਅਤੇ ਲੋਕਾਂ ਵੱਲੋਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕਾਂ ਨੇ 'ਆਪ' ਸਰਕਾਰ 'ਤੇ ਭਰੋਸਾ ਪ੍ਰਗਟਾਇਆ ਹੈ ਅਤੇ ਅਸੀਂ ਉਨ੍ਹਾਂ ਦੇ ਲਗਾਤਾਰ ਸਮਰਥਨ ਲਈ ਧੰਨਵਾਦੀ ਹਾਂ। ਇਹ ਜਿੱਤ ਸੂਬੇ ਵਿੱਚ ਸਕਾਰਾਤਮਕ ਤਬਦੀਲੀ ਅਤੇ ਵਿਕਾਸ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ।"
ਵਿਧਾਇਕ ਰੰਧਾਵਾ ਨੇ ਕਿਹਾ ਕਿ 'ਆਪ' ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਪੰਜਾਬ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਜਿੱਤ ਦੇ ਨਾਲ, ਸਰਕਾਰ ਆਪਣੇ ਯਤਨਾਂ ਨੂੰ ਜਾਰੀ ਰੱਖਣ ਅਤੇ ਸੂਬੇ ਅਤੇ ਇਸ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਦ੍ਰਿੜ ਸੰਕਲਪ ਹੈ। ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਰਕਾਰ ਅਤੇ ਇਸ ਦੀ ਲੀਡਰਸ਼ਿਪ ਵਿੱਚ ਆਪਣਾ ਵਿਸ਼ਵਾਸ ਦਿਖਾਇਆ ਹੈ ਅਤੇ ਇਹ ਹੀ ਉਨ੍ਹਾਂ ਨੂੰ ਸੂਬੇ ਦੀ ਭਲਾਈ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰੇਗਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਵਚਨਬੱਧ ਹੈ।
Get all latest content delivered to your email a few times a month.