ਤਾਜਾ ਖਬਰਾਂ
.
ਪ੍ਰਿਅੰਕਾ ਗਾਂਧੀ ਨੇ ਵਾਇਨਾਡ ਲੋਕ ਸਭਾ ਸੀਟ ਤੋਂ 4 ਲੱਖ 10 ਹਜ਼ਾਰ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੂੰ 6 ਲੱਖ 22 ਹਜ਼ਾਰ 338 ਵੋਟਾਂ ਮਿਲੀਆਂ। ਪ੍ਰਿਅੰਕਾ ਪਹਿਲੀ ਵਾਰ ਸੰਸਦ ਮੈਂਬਰ ਚੁਣੀ ਗਈ ਹੈ। ਦੂਜੇ ਪਾਸੇ ਮਹਾਰਾਸ਼ਟਰ ਦੀ ਨੰਦੇੜ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਰਵਿੰਦਰ ਬਸੰਤਰਾਓ ਚਵਾਨ ਨੇ ਭਾਜਪਾ ਦੇ ਸੰਤੁਕ ਹੰਬਰਦੇ ਨੂੰ 1457 ਵੋਟਾਂ ਨਾਲ ਹਰਾਇਆ।ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਨੇ ਆਪਣੇ ਭਰਾ ਰਾਹੁਲ ਗਾਂਧੀ ਦਾ ਰਿਕਾਰਡ ਤੋਂ ਦਿੱਤਾ ਹੈ।ਪ੍ਰਿਅੰਕਾ ਗਾਂਧੀ ਨੇ ਆਪਣੇ ਭਰਾ ਰਾਹੁਲ ਗਾਂਧੀ ਦੀ ਜਿੱਤ ਦੇ ਫਰਕ ਨੂੰ ਪਿੱਛੇ ਛੱਡ ਦਿੱਤਾ ਹੈ। ਰਾਹੁਲ ਗਾਂਧੀ ਨੇ 2024 ਦੀਆਂ ਲੋਕ ਸਭਾ ਚੋਣਾਂ 3,64,422 ਦੇ ਫਰਕ ਨਾਲ ਜਿੱਤੀਆਂ ਸਨ। ਰਾਹੁਲ ਗਾਂਧੀ ਨੇ ਫਿਰ 6,47,445 ਵੋਟਾਂ ਹਾਸਲ ਕਰ ਕੇ ਵੱਡੀ ਜਿੱਤ ਹਾਸਲ ਕੀਤੀ।ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਆਪਣੇ ਭਰਾ ਰਾਹੁਲ ਗਾਂਧੀ ਤੋਂ ਬਹੁਤ ਅੱਗੇ ਨਿਕਲ ਗਈ ਹੈ। ਪ੍ਰਿਅੰਕਾ ਗਾਂਧੀ ਨੇ ਕੇਰਲ ਦੀ ਵਾਇਨਾਡ ਉਪ ਚੋਣ 4 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੀ। ਇਸ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਵਾਇਨਾਡ ਦੇ ਲੋਕਾਂ ਨੂੰ ਇਸ ਜਿੱਤ ‘ਤੇ ਵਧਾਈ ਦਿੱਤੀ।ਵਾਇਨਾਡ 'ਚ ਜਿੱਤ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ।ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਿਅੰਕਾ ਗਾਂਧੀ ਨੂੰ ਜਿੱਤ ਦੀਆਂ ਮੁਬਾਰਕਾਂ ਦਿੱਤੀਆਂ ਹਨ।
15 ਸੂਬਿਆਂ ਦੀਆਂ 46 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਭਾਜਪਾ ਗਠਜੋੜ ਨੇ 25 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿੱਚ ਯੂਪੀ ਦੀਆਂ 9 ਵਿੱਚੋਂ 7 ਸੀਟਾਂ ਅਤੇ ਰਾਜਸਥਾਨ ਦੀਆਂ 7 ਵਿੱਚੋਂ 5 ਸੀਟਾਂ ਸ਼ਾਮਲ ਹਨ। ਚੋਣਾਂ ਤੋਂ ਪਹਿਲਾਂ ਇਨ੍ਹਾਂ 46 ਵਿੱਚੋਂ 27 ਸੀਟਾਂ ਵਿਰੋਧੀ ਧਿਰ ਕੋਲ ਸਨ। ਕਾਂਗਰਸ ਛੱਡ ਕੇ ਬੀਜੇਪੀ ਵਿੱਚ ਆਉਣ ਵਾਲੇ ਜੰਗਲਾਤ ਮੰਤਰੀ ਰਾਮਨਿਵਾਸ ਰਾਵਤ ਮੱਧ ਪ੍ਰਦੇਸ਼ ਦੀ ਵਿਜੇਪੁਰ ਸੀਟ ਤੋਂ ਹਾਰ ਗਏ ਹਨ।
Get all latest content delivered to your email a few times a month.