ਤਾਜਾ ਖਬਰਾਂ
.
ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮੱਚ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਥਾਣੇ ਦੇ ਬਾਹਰ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ। ਇਹ ਉਹੀ ਥਾਣਾ ਹੈ ਜਿੱਥੇ ਦੋ ਸਾਲ ਪਹਿਲਾਂ 2022 ਵਿੱਚ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਸਾਥੀ ਨੂੰ ਛੁਡਾਉਣ ਲਈ ਹਮਲਾ ਕੀਤਾ ਸੀ। ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਸ਼ੱਕੀ ਵਸਤੂ ਨੂੰ ਨਕਾਰਾ ਕਰਨ ਲਈ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਅਤੇ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਗਈ। ਥਾਣੇ ਦੇ ਦੋਵੇਂ ਪਾਸੇ ਵਾਹਨਾਂ ਦੀ ਪਾਰਕਿੰਗ ਕਰਕੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਰਤ ਵਿੱਚ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਬੰਬ ਨਿਰੋਧਕ ਦਸਤਾ ਇਸ ਗੱਲ ਦੀ ਜਾਂਚ ਵਿੱਚ ਜੁਟਿਆ ਹੋਇਆ ਹੈ ਕਿ ਕੀ ਇਹ ਬੰਬ ਵਰਗੀ ਚੀਜ਼ ਅਸਲ ਵਿੱਚ ਬੰਬ ਹੈ ਜਾਂ ਨਹੀਂ ਅਤੇ ਜੇਕਰ ਨਹੀਂ ਤਾਂ ਇਸ ਵਿੱਚ ਕਿਹੜੀ ਤਕਨੀਕ ਵਰਤੀ ਗਈ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਜਾਂਚ ਜਾਰੀ ਹੈ।
Get all latest content delivered to your email a few times a month.