ਤਾਜਾ ਖਬਰਾਂ
.
ਜਲੰਧਰ- ਜਲੰਧਰ ਦੇ ਤੰਗ ਬਾਜ਼ਾਰ ਖਿੰਗੜਾ ਫਾਟਕ ਨੇੜੇ ਦੀਵਾਲੀ ਦੀ ਰਾਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਅਪਰਾਧੀ ਮਨੂ ਕਪੂਰ ਉਰਫ਼ ਮਨੂ ਕਪੂਰ ਢਿੱਲੋਂ ਅਤੇ ਉਸ ਦੇ ਸਾਥੀਆਂ ਨੇ ਰਿਸ਼ਭ ਉਰਫ਼ ਬਾਦਸ਼ਾਹ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬਦਮਾਸ਼ ਮਨੂ ਸਮੇਤ ਦੋ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਪੁਲਸ ਨੇ ਇਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਸਹੋਤਾ ਵਾਸੀ ਕਿਸ਼ਨਪੁਰਾ, ਜਲੰਧਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰ ਲੰਬੇ ਸਮੇਂ ਤੋਂ ਇਸ ਮਾਮਲੇ 'ਚ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਸਨ। ਦੱਸ ਦੇਈਏ ਕਿ ਮਨੂ ਅਤੇ ਉਸ ਦੇ ਸਾਥੀ ਚਕਸ਼ਿਤ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਹੀ ਜੇਲ ਭੇਜ ਦਿੱਤਾ ਗਿਆ ਹੈ।
ਮੁਲਜ਼ਮ ਸਾਜਨ ਨੂੰ ਪੁਲੀਸ ਨੇ ਪਠਾਨਕੋਟ ਬਾਈਪਾਸ ਨੇੜੇ ਸਥਿਤ ਬੱਲੇ ਬੱਲੇ ਫਾਰਮ ਤੋਂ ਗ੍ਰਿਫ਼ਤਾਰ ਕੀਤਾ ਹੈ। ਅਲੀ ਮੁਹੱਲਾ ਨਿਵਾਸੀ ਰਿਸ਼ਭ ਉਰਫ ਬਾਦਸ਼ਾਹ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਪੁਲਸ 'ਤੇ ਮਨੂੰ ਨੂੰ ਥਾਣੇ ਦੇ ਅੰਦਰ ਵੀਆਈਪੀ ਟ੍ਰੀਟਮੈਂਟ ਦੇਣ ਦਾ ਦੋਸ਼ ਲਗਾਇਆ ਸੀ।ਜਿਸ ਤੋਂ ਬਾਅਦ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇੰਸਪੈਕਟਰ ਰਵਿੰਦਰ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਸੀ। ਥਾਣਾ ਡਵੀਜ਼ਨ ਨੰਬਰ-3 ਦੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।
Get all latest content delivered to your email a few times a month.