ਤਾਜਾ ਖਬਰਾਂ
.
ਬਠਿੰਡਾ- ਪੰਜਾਬ ਦੇ ਬਠਿੰਡਾ 'ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਅਕਾਲੀ ਦਲ ਦੇ ਆਗੂ ਦੇ ਘਰ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਅਕਾਲੀ ਦਲ ਦੇ ਆਗੂ ਦਾ ਭਰਾ ਵੀ ਸਿਆਸਤ ਵਿੱਚ ਸਰਗਰਮ ਹੈ ਅਤੇ ਕਾਂਗਰਸ ਨਾਲ ਜੁੜਿਆ ਹੋਇਆ ਹੈ।ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਕਰੀਬ 11 ਵਜੇ ਬਾਈਕ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਅਣਪਛਾਤੇ ਨੌਜਵਾਨਾਂ ਵੱਲੋਂ ਆਗੂਆਂ ਦੇ ਘਰਾਂ 'ਤੇ ਫਾਇਰਿੰਗ ਕਰਨ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਤਿੰਨ ਨੌਜਵਾਨ ਬਾਈਕ 'ਤੇ ਆਏ ਅਤੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ | ਉਸ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਪੁਲੀਸ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Get all latest content delivered to your email a few times a month.