ਤਾਜਾ ਖਬਰਾਂ
.
ਗਿੱਦੜਬਾਹਾ- ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਜ਼ਿਮਨੀ ਚੋਣ 'ਚ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕੀਤੀ ਹੈ। ਕਰੀਬ ਸਾਢੇ ਤਿੰਨ ਮਿੰਟ ਦੀ ਇਸ ਵੀਡੀਓ ਵਿੱਚ ਉਨ੍ਹਾਂ ਨੇ ਗਿੱਦੜਬਾਹਾ ਦੇ ਲੋਕਾਂ ਦਾ ਉਨ੍ਹਾਂ ਨੂੰ ਵੋਟ ਪਾਉਣ ਲਈ ਧੰਨਵਾਦ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਨੇ ਡਿੰਪੀ ਢਿੱਲੋਂ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਹੈ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹੰਕਾਰੀ ਕਹਿ ਕੇ ਵਿਅੰਗ ਵੀ ਕੀਤਾ ਹੈ।
ਵੀਡੀਓ ਰਾਹੀਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਗਿੱਦੜਬਾਹਾ ਦੇ ਚੋਣ ਮੈਦਾਨ ਵਿੱਚ ਪੁਰਾਣੇ ਰਿਸ਼ਤਿਆਂ ਨੂੰ ਮੁੜ ਪੱਕਾ ਕਰਨ ਲਈ ਦੋ ਮਹੀਨੇ ਦਾ ਸਮਾਂ ਕਾਫੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਉਦੇਸ਼ ਗਿੱਦੜਬਾਹਾ ਦੇ ਲੋਕਾਂ ਨਾਲ ਸਾਰੀ ਉਮਰ ਜੁੜੇ ਰਹਿਣਾ ਹੈ ਅਤੇ 2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਵਾਅਦਾ ਕੀਤਾ।
ਇਸ ਚੋਣ ਮੁਕਾਬਲੇ ਵਿੱਚ ਮਨਪ੍ਰੀਤ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਤੋਂ ਸਖ਼ਤ ਟੱਕਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਾਂਗਰਸ ਦੀ ਅੰਮ੍ਰਿਤਾ ਵੜਿੰਗ ਅਤੇ ‘ਆਪ’ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੀ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਡਿੰਪੀ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਗੇ।ਮਨਪ੍ਰੀਤ ਨੇ ਇਸ ਵਾਰ ਗਿੱਦੜਬਾਹਾ ਤੋਂ ਵਿਧਾਇਕ ਰਹਿ ਚੁੱਕੇ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਨੂੰ ਖਾਸ ਤੌਰ 'ਤੇ ਨਿਸ਼ਾਨਾ ਬਣਾਇਆ। ਮਨਪ੍ਰੀਤ ਨੇ ਦੋਸ਼ ਲਾਇਆ ਕਿ ਵੜਿੰਗ ਨੇ ਬਿਆਨਾਂ ਰਾਹੀਂ ਆਪਣੀ ਰਾਜਨੀਤੀ ਤਾਂ ਭੜਕਾਈ ਪਰ ਗਿੱਦੜਬਾਹਾ ਦੇ ਲੋਕਾਂ ਲਈ ਕੁਝ ਵੀ ਠੋਸ ਨਹੀਂ ਕੀਤਾ। ਉਸ ਨੇ ਕਿਹਾ ਕਿ ਵੜਿੰਗ ਨੇ ਸਿਰਫ ਆਪਣੀ ਦੌਲਤ ਬਣਾਈ ਹੈ ਅਤੇ ਕੋਈ ਅਸਲ ਯੋਗਦਾਨ ਨਹੀਂ ਪਾਇਆ।ਲੋਕਾਂ ਨੇ ਇਸ ਚੋਣਾਂ ਰਾਹੀਂ ਰਾਜਾ ਵੜਿੰਗ ਦੇ ਹੰਕਾਰ ਨੂੰ ਤੋੜਿਆ ਹੈ।
Get all latest content delivered to your email a few times a month.