ਤਾਜਾ ਖਬਰਾਂ
.
ਮੋਹਾਲੀ- ਵਿਦੇਸ਼ਾਂ 'ਚ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤ ਹੋਣ ਦਾ ਸਿਲਸਿਲਾ ਰੁਕਣ ਦਾ ਨਾ ਹੀ ਨਹੀਂ ਲੈ ਰਿਹਾ ਹੈ। ਹੁਣ ਅਰਮੇਨੀਆ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ ਵਾਸੀ ਪਿੰਡ ਸ਼ਾਹਪੁਰ (ਘਟੌਰ) ਜ਼ਿਲ੍ਹਾ ਮੁਹਾਲੀ ਦੇ ਕੁਰਾਲੀ ਮਾਜਰੀ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਤੋਂ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।
ਮ੍ਰਿਤਕ ਨੌਜਵਾਨ ਵਰਿੰਦਰ ਦੇ ਵੱਡੇ ਭਰਾ ਰੋਹਿਤ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਦੱਸਿਆ- ਉਸ ਦਾ ਭਰਾ 2018 ਵਿੱਚ ਰੁਜ਼ਗਾਰ ਲਈ ਅਰਮੇਨੀਆ ਗਿਆ ਸੀ। ਵਰਿੰਦਰ ਉੱਥੇ ਇੱਕ ਫਾਰਮ ਹਾਊਸ ਵਿੱਚ ਕੰਮ ਕਰਦਾ ਸੀ। 19 ਨਵੰਬਰ ਨੂੰ ਉਹ ਕੰਮ 'ਤੇ ਜਾ ਰਿਹਾ ਸੀ ਕਿ ਦੁਪਹਿਰ ਸਮੇਂ ਉਸ ਨੂੰ ਦਿਲ ਦਾ ਦੌਰਾ ਪਿਆ। ਵਰਿੰਦਰ ਕਰੀਬ 5 ਘੰਟੇ ਤੱਕ ਸੜਕ 'ਤੇ ਪਿਆ ਰਿਹਾ, ਉਦੋਂ ਤੱਕ ਉਸ ਨੂੰ ਕਿਸੇ ਨੇ ਵੀ ਹਸਪਤਾਲ ਨਹੀਂ ਲਿਜਾਇਆ ਗਿਆ, ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ,ਤਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਰੋਹਿਤ ਸਿੰਘ ਨੇ ਪੰਜਾਬ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਵਰਿੰਦਰ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਮਦਦ ਕੀਤੀ ਜਾਵੇ।
Get all latest content delivered to your email a few times a month.