ਤਾਜਾ ਖਬਰਾਂ
.
ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠਣ ਦਾ ਐਲਾਨ ਕਰਨ ਵਾਲੇ BKU ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਸਵੇਰੇ ਕਰੀਬ 2:30 ਵਜੇ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਸੀ। ਉਨ੍ਹਾਂ ਦੀ ਸਿਹਤ ਜਾਂਚ ਲਈ ਉਹਨਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਹਸਪਤਾਲ ਦੀ ਪੂਰੀ ਤਰਾਂ ਘੇਰਾਬੰਦੀ ਕੀਤੀ ਹੋਈ ਹੈ। ਕਿਸੇ ਨੂੰ ਵੀ ਡੱਲੇਵਾਲਾ ਨਾਲ ਮਿਲਣ ਲਈ ਨਹੀਂ ਦਿੱਤਾ ਜਾ ਰਿਹਾ।
ਅੱਜ ਬਾਅਦ ਦੁਪਿਹਰ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਵੀ ਉਹਨਾਂ ਨੂੰ ਮਿਲਣ ਲਈ DMC ਪਹੁੰਚੇ ਸਨ ਪਰ ਪੁਲਿਸ ਅਧਿਕਾਰੀਆਂ ਵਲੋਂ ਉਹਨਾਂ ਨੂੰ ਜਗਜੀਤ ਸਿੰਘ ਡੱਲੇਵਾਲਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ।
Get all latest content delivered to your email a few times a month.