IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਯੈਲੋ ਅਲਰਟ, ਤਾਪਮਾਨ ਵਧਿਆ

ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਯੈਲੋ ਅਲਰਟ, ਤਾਪਮਾਨ ਵਧਿਆ

Admin User - Nov 27, 2024 11:08 AM
IMG

.

ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਦਿਨੋ- ਦਿਨ ਬਦਲ ਰਿਹਾ ਹੈ। ਦਰਅਸਲ ਹਾਲ ਹੀ ਵਿੱਚ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਇਸ ਦੇ ਨਾਲ ਹੀ ਕਿਹਾ ਹੈ ਕਿ ਤਾਪਮਾਨ ਲਗਤਾਰ ਵੱਧ ਰਿਹਾ ਹੈ। ਦੱਸ ਦਈਏ ਕਿ ਨਵੰਬਰ ਮਹੀਨੇ ਵਿੱਚ 99 ਫੀਸਦੀ ਘੱਟ ਬਾਰਿਸ਼ ਹੋਈ ਜਿਸ ਕਾਰਨ ਇਸ ਨਵੰਬਰ ਮਹੀਨੇ ਠੰਡ ਵੀ ਘੱਟ ਰਹੀ ਹੈ। ਬੀਤੇ ਦਿਨ ਪੰਜਾਬ ਦੇ ਤਾਪਮਾਨ ਵਿੱਚ 1.2 ਡਿਗਰੀ ਅਤੇ ਚੰਡੀਗੜ੍ਹ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ 29 ਨਵੰਬਰ ਤੱਕ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.