ਤਾਜਾ ਖਬਰਾਂ
.
ਚੰਡੀਗੜ੍ਹ:- ਤਹਿਸੀਲਦਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ। ਖਬਰ ਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਜੋ ਕਿ ਬਰਨਾਲਾ ਜ਼ਿਲ੍ਹੇ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਸੀ । ਸੂਤਰ ਦੱਸਦੇ ਹਨ ਕਿ ਵਿਜੀਲੈਂਸ ਦਾਅਵਾ ਕਰ ਰਹੀ ਹੈ ਕਿ ਉਸ ਨੂੰ ਪਿੰਡ ਟੱਲੇਵਾਲ ਦੇ ਵਸਨੀਕ ਅਮਰੀਕ ਸਿੰਘ ਦੀ ਸ਼ਿਕਾਇਤ ਦੇ ਅਧਾਰ ਤੇ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ ਅਤੇ ਉਸ ਵਿਰੁੱਧ ਮੁਕਦਮਾ ਵੀ ਦਰਜ ਕਰ ਲਿਆ ਹੈ। ਦੱਸਣ ਯੋਗ ਹੈ ਕਿ ਤਹਸੀਲਦਾਰ ਸੁਖਚਰਨ ਸਿੰਘ ਚੰਨੀ ਤਹਿਸੀਲਦਾਰ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਵੀ ਹੈ। ਪਰ ਉਧਰੋਂ ਵਿਜੀਲੈਂਸ ਵੱਲੋਂ ਗਿਰਫਤਾਰ ਕੀਤੇ ਗਏ ਤਹਿਸੀਲਦਾਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਚਰਨ ਸਿੰਘ ਚੰਨੀ ਦੀ ਗਿਰਿਫਤਾਰੀ ਤੋਂ ਬਾਅਦ ਪੰਜਾਬ ਭਰ ਦੇ ਤਹਸੀਲਦਾਰਾਂ ਵਿੱਚ ਹੜਕੰਪ ਮੱਚ ਗਿਆ ਹੈ। ਇੱਕ ਯੂਨੀਅਨ ਆਗੂ ਨੇ ਖਬਰ ਵਾਲੇ ਡਾਟ ਕਾਮ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੁਖਚਰਨ ਸਿੰਘ ਚੰਨੀ ਤਹਿਸੀਲਦਾਰਾਂ ਦੇ ਮਸਲਿਆਂ ਪ੍ਰਤੀ ਸਰਕਾਰ ਦੇ ਦਰਬਾਰ ਚ ਆਵਾਜ਼ ਬੁਲੰਦ ਕਰਦੇ ਸਨ । ਉਹਨਾਂ ਕਿਹਾ ਕਿ ਭਾਵੇਂ ਇਸ ਬਾਰੇ ਅਧਿਕਾਰਤ ਬਿਆਨ ਉਹ ਐਸੋਸੀਏਸ਼ਨ ਦੇ ਆਗੂਆਂ ਦੀ ਮੀਟਿੰਗ ਤੋਂ ਬਾਅਦ ਦੇਣਗੇ ਪਰ ਇੱਕ ਗੱਲ ਜਰੂਰ ਹੈ ਕਿ ਵਿਜੀਲੈਂਸ ਨੇ ਤਹਿਸੀਲਦਾਰਾਂ ਦੀਆਂ ਮੰਗਾਂ ਦੀ ਆਵਾਜ਼ ਦਬਾਉਣ ਲਈ ਇਹ ਕਦਮ ਉਠਾਇਆ ਹੈ ।
Get all latest content delivered to your email a few times a month.