ਤਾਜਾ ਖਬਰਾਂ
.
ਚੰਡੀਗੜ੍ਹ-ਪੰਜਾਬ ਵਿਜੀਲੈਂਸ ਵਿਭਾਗ ਦੇ ਬਰਨਾਲਾ ਦਫ਼ਤਰ ਵਿਖੇ ਤਾਇਨਾਤ ਡੀ. ਐਸ. ਪੀ. ਦੀ ਅਗਵਾਈ ਵਾਲੀ ਟੀਮ ਵਲੋਂ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਜੋ ਕਿ ਤਹਿਸੀਲਦਾਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੀ ਹਨ, ਨੂੰ ਰਿਸ਼ਵਤ ਦੇ ਮਾਮਲੇ ਵਿਚ ਗ੍ਰਿਫਤਾਰ ਕਰਨ ਤੋਂ ਬਾਅਦ ਰਾਜ ਦੇ ਸਮੂਹ ਮਾਲ ਅਧਿਕਾਰੀਆਂ ਜਿਨ੍ਹਾਂ ਵਿਚ ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸ਼ਾਮਿਲ ਹਨ, ਨੇ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ 'ਚ ਵਿਜੀਲੈਂਸ ਵਲੋਂ ਕੀਤੀ ਗਈ ਕਾਰਵਾਈ ਨੂੰ ਧੱਕੇਸ਼ਾਹੀ ਖਿਲਾਫ਼ ਐਲਾਨ ਕਰਦਿਆਂ ਰੋਸ ਪ੍ਰਦਰਸ਼ਨ ਵਜੋਂ ਕੱਲ੍ਹ 28 ਨਵੰਬਰ ਨੂੰ ਛੁੱਟੀ ਉਤੇ ਜਾਣ ਦਾ ਐਲਾਨ ਕੀਤਾ ਹੈ। ਇਹ ਪ੍ਰਦਰਸ਼ਨ ਵਿਜੀਲੈਂਸ ਦੇ ਦਫ਼ਤਰ ਬਰਨਾਲਾ ਵਿਖੇ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮਾਲ ਅਧਿਕਾਰੀਆਂ ਦੇ ਛੁੱਟੀ ਉਤੇ ਜਾਣ ਕਾਰਨ ਸਮੁੱਚੇ ਰਾਜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਵੇਗਾ।
Get all latest content delivered to your email a few times a month.