ਤਾਜਾ ਖਬਰਾਂ
.
ਪੰਜਾਬ ਦੇ ਮਸ਼ਹੂਰ ਗਾਇਕ ਹਸਨ ਮਾਣਕ ਉਰਫ ਹਸਨ ਖਾਨ ਵੱਲੋਂ ਦੂਜਾ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦਾ ਆਪਣੀ ਪਹਿਲੀ ਪਤਨੀ ਨਾਲ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਜਿਸ ਦਿਨ ਉਸ ਦਾ ਵਿਆਹ ਹੋਣਾ ਸੀ, ਉਸ ਦਿਨ ਉਹ ਆਪਣੀ ਪਤਨੀ ਦੀ ਕੁੱਟਮਾਰ ਕਰਨ ਤੋਂ ਬਾਅਦ ਨਵਾਂਸ਼ਹਿਰ ਦੇ ਬੰਗਾ ਕਸਬੇ ਆ ਗਿਆ ਅਤੇ ਇੰਗਲੈਂਡ ਦੀ ਇਕ ਲੜਕੀ ਨਾਲ ਗੁਰੂ ਘਰ ਵਿਚ ਵਿਆਹ ਕਰਵਾ ਲਿਆ। ਜਾਣਕਾਰੀ ਦਿੰਦਿਆਂ ਮਨਦੀਪ ਕੌਰ ਪੁੱਤਰੀ ਮੱਖਣ ਵਾਸੀ ਪਿੰਡ ਬਹਿਮਣ ਕੌਰ ਸਿੰਘ, ਜ਼ਿਲ੍ਹਾ ਬਠਿੰਡਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਬੰਗਾ ਦੇ ਥਾਣਾ ਸਿਟੀ ਵਿੱਚ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ 23 ਨਵੰਬਰ 2024 ਨੂੰ ਮੇਰੇ ਪਤੀ ਹਸਨ ਮਾਣਕ ਉਰਫ਼ ਹਸਨ ਖਾਨ ਪੁੱਤਰ ਭੋਲਾ ਖਾਨ ਵਾਸੀ ਪਿੰਡ ਸੈਦੋ ਜ਼ਿਲਾ ਮੋਗਾ ਨੇ ਮੇਰੀ ਕੁੱਟਮਾਰ ਕਰ ਕੇ ਘਰ 'ਚ ਬੰਦ ਕਰ ਦਿੱਤਾ। ਮੈਨੂੰ ਘਰ ਅੰਦਰ ਬੰਦ ਕਰਕੇ ਮਾਤਾ ਸਾਹਿਬ ਕੌਰ ਗੁਰੂ ਘਰ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਕਸਬਾ ਬੰਗਾ ਸਥਿਤ ਮੈਰਿਜ ਪੈਲੇਸ 'ਚ ਵਿਦੇਸ਼ 'ਚ ਰਹਿੰਦੀ ਇਕ ਲੜਕੀ ਨਾਲ ਵਿਆਹ ਕਰਵਾਉਣ ਆਇਆ ਸੀ ਅਤੇ ਰੀਤੀ-ਰਿਵਾਜ਼ਾਂ ਅਨੁਸਾਰ ਫੇਰੇ ਵੀ ਹੋਏ।
ਹਸਨ ਮਾਣਕ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰਕ ਝਗੜਾ ਕਾਫੀ ਸਮੇਂ ਤੋਂ ਚੱਲ ਰਿਹਾ ਹੈ। ਜਿਸ ਕਾਰਨ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰ ਦੇ ਗ੍ਰੰਥੀ ਸਾਹਿਬ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਦਾ ਵਿਆਹ ਇੱਥੇ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਇਆ ਹੈ। ਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 11 ਜੁਲਾਈ 2022 ਨੂੰ ਹਸਨ ਮਾਣਕ ਨਾਲ ਹੋਇਆ ਸੀ ਅਤੇ ਹੁਣ ਉਹ ਮੇਰੀ ਮਰਜ਼ੀ ਦੇ ਖ਼ਿਲਾਫ਼ ਮੇਰੇ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੁਬਾਰਾ ਵਿਆਹ ਕਰਵਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਬੰਗਾ ਵਿਖੇ ਆ ਗਿਆ ਅਤੇ ਮੈਂ ਪੁਲਿਸ ਨੂੰ ਸੂਚਨਾ ਦਿੱਤੀ।
ਇਸ ਵਿਆਹ ਬਾਰੇ ਹਸਨ ਮਾਣਕ ਦਾ ਕਹਿਣਾ ਹੈ ਕਿ ਮੇਰਾ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਕਸਬੇ ਵਿੱਚ ਕੋਈ ਵਿਆਹ ਨਹੀਂ ਹੋਇਆ, ਮੇਰੇ ’ਤੇ ਗਲਤ ਦੋਸ਼ ਲਾਏ ਜਾ ਰਹੇ ਹਨ। ਇਸ ਵਿਆਹ ਸਬੰਧੀ ਡੀਐਸਪੀ ਬੰਗਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.