ਤਾਜਾ ਖਬਰਾਂ
.
ਚੱਢਾ ਨੇ ਪੰਜਾਬ ’ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਸਵਾਲ ਉਠਾਏ ਅਤੇ ਸਰਕਾਰ ਤੋਂ ਜਵਾਬ ਮੰਗਿਆ ਕਿ ਪਿਛਲੇ ਦਿਨੀਂ ਪੰਜਾਬ 'ਚ ਨਸ਼ੇ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਕੀ ਕਦਮ ਚੁੱਕੇ ਹਨ। ਉਨ੍ਹਾਂ ਇਹ ਵੀ ਪੁੱਛਿਆ ਕਿ ਪੰਜਾਬ ਵਿੱਚ ਐਨਸੀਬੀ (ਨਾਰਕੋਟਿਕਸ ਕੰਟਰੋਲ ਬਿਊਰੋ) ਦੇ ਨਵੇਂ ਦਫ਼ਤਰ ਖੋਲ੍ਹਣ ਦੀ ਯੋਜਨਾ ਕਦੋਂ ਤੱਕ ਮੁਕੰਮਲ ਹੋਵੇਗੀ ਅਤੇ ਕੀ ਕੇਂਦਰ ਅਤੇ ਸੂਬਾ ਪੁਲਿਸ ਦਰਮਿਆਨ ਤਾਲਮੇਲ ਵਧਾਉਣ ਲਈ ਕੋਈ ਠੋਸ ਕਦਮ ਚੁੱਕੇ ਗਏ ਹਨ।
ਚੱਢਾ ਨੇ ਕਿਹਾ ਕਿ ਇਸ ਮੁੱਦੇ ’ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸਵਾਲਾਂ ਦੇ ਗੋਲਮੋਲ ਜਵਾਬ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਵਿਚ ਨਸ਼ਿਆਂ ਵਿਰੁੱਧ ਚੁੱਕੇ ਕੁਝ ਕਦਮਾਂ ਬਾਰੇ ਜਾਣਕਾਰੀ ਦਿੱਤੀ, ਜਿਵੇਂ ਕਿ ਐਨਸੀਬੀ ਦਫ਼ਤਰਾਂ ਦਾ ਵਿਸਤਾਰ, ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਵਿਸ਼ੇਸ਼ ਟਾਸਕ ਫੋਰਸ ਦਾ ਗਠਨ। ਪਰ ਇਨ੍ਹਾਂ ਉਪਰਾਲਿਆਂ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਕਿੰਨਾ ਕਾਬੂ ਕੀਤਾ ਗਿਆ ਹੈ, ਇਸ ਬਾਰੇ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ।ਇਸ ਦੇ ਨਾਲ ਹੀ ਇਸ ਗੱਲ ਦੀ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਕਿ ਹਾਲ ਹੀ ਵਿੱਚ ਨਸ਼ੇ ਕਾਰਨ ਹੋਈਆਂ ਮੌਤਾਂ 'ਤੇ ਸਰਕਾਰ ਵੱਲੋਂ ਕੀ ਕਦਮ ਚੁੱਕੇ ਗਏ ਹਨ। ਇੱਥੇ ਦੱਸਿਆ ਜਾਂਦਾ ਹੈ ਕਿ ਸੂਬੇ ਵਿਚ ਨਸ਼ਾ ਇਕ ਗੰਭੀਰ ਸਮਸਿਆ ਬਣ ਗਈ ਹੈ। ਆਪ ਦੀ ਸਰਕਾਰ ਬਣਨ ’ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੰਨ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦਾ ਐਲਾਨ ਕੀਤਾ ਸੀ, ਪਰ ਇਹ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ ।
Get all latest content delivered to your email a few times a month.