ਤਾਜਾ ਖਬਰਾਂ
.
ਚੰਡੀਗੜ੍ਹ- ਡੇਰਾ ਸਾਧ ਰਾਮ ਰਹੀਮ ਨੂੰ ਬੇਅਦਬੀ ਮਾਮਲਿਆਂ 'ਚ ਵੀਰਵਾਰ ਨੂੰ ਚੰਡੀਗੜ੍ਹ ਦੀ ਜ਼ਿਲਾ ਅਦਾਲਤ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਹੈ। ਇਹ ਸੁਣਵਾਈ ਸੁਪਰੀਮ ਕੋਰਟ ਵੱਲੋਂ 18 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਟੇਅ ਹਟਾ ਲੈਣ ਮਗਰੋਂ ਸੰਭਵ ਹੋ ਸਕੀ ਹੈ। ਮੁਲਜ਼ਮਾਂ ਦੇ ਵਕੀਲਾਂ ਨੇ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ। ਇਸ ਸਬੰਧੀ ਹਦਾਇਤਾਂ ਦੇਣ ਦੀ ਵੀ ਮੰਗ ਕੀਤੀ।
ਰਾਮ ਰਹੀਮ ਅਤੇ ਡੇਰਾ ਪੈਰੋਕਾਰ 2015 ਵਿੱਚ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਦੋਸ਼ੀ ਹਨ। ਕਰੀਬ 6 ਮਹੀਨੇ ਬਾਅਦ ਇਸ ਮਾਮਲੇ 'ਚ ਰਾਮ ਰਹੀਮ ਅਤੇ ਹੋਰਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਫਰਵਰੀ ਵਿੱਚ ਇਹ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।
Get all latest content delivered to your email a few times a month.