ਤਾਜਾ ਖਬਰਾਂ
.
ਨਵੀਂ ਦਿੱਲੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿਚ ਫੈਸਲਾ ਟਾਲ ਦਿੱਤਾ ਹੈ । ਹੁਣ ਮਾਮਲੇ ਦੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਤੇ ਉਸ ਦਿਨ ਫ਼ੈਸਲਾ ਸੁਣਾਇਆ ਜਾਵੇਗਾ। ਇਹ ਮਾਮਲਾ 1 ਨਵੰਬਰ 1984 ਨੂੰ ਸਰਸਵਤੀ ਵਿਹਾਰ ਇਲਾਕੇ 'ਚ ਪਿਤਾ- ਪੁੱਤਰ ਦੀ ਹੱਤਿਆ ਨਾਲ ਸੰਬੰਧਿਤ ਹੈ। ਸਪੈਸ਼ਲ ਜੱਜ ਕਾਵੇਰੀ ਬਵੇਜਾ ਨੇ ਜਸਵੰਤ ਸਿੰਘ ਤੇ ਉਨ੍ਹਾਂ ਦੇ ਪੁੱਤਰ ਤਰੁਨਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਕੇਸ ਵਿੱਚ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਮਾਮਲੇ ਸਬੰਧੀ ਪਹਿਲਾਂ ਪੰਜਾਬੀ ਬਾਗ ਪੁਲੀਸ ਸਟੇਸ਼ਨ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ ਜਦਕਿ ਬਾਅਦ ’ਚ ਕੇਸ ਦੀ ਜਾਂਚ ਸਿਟ ਵੱਲੋਂ ਕੀਤੀ ਗਈ ਸੀ।
Get all latest content delivered to your email a few times a month.