ਤਾਜਾ ਖਬਰਾਂ
.
ਚੰਡੀਗੜ੍ਹ- ਚੰਡੀਗੜ੍ਹ ਕ੍ਰਾਈਮ ਬ੍ਰਾਂਚ ਅਤੇ ਜ਼ਿਲਾ ਅਪਰਾਧ ਸੈੱਲ ਦੀਆਂ ਟੀਮਾਂ ਨੇ 4 ਦਿਨ ਪਹਿਲਾਂ ਸੈਕਟਰ-26 'ਚ ਦੋ ਕਲੱਬਾਂ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਹਿਸਾਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਮੁਲਜ਼ਮ ਹਰਿਆਣਾ ਅਤੇ ਦੂਜਾ ਪੰਜਾਬ ਦਾ ਹੈ। ਬੰਬ ਧਮਾਕਿਆਂ ਨਾਲ ਸਬੰਧਤ ਮਾਮਲੇ ਵਿੱਚ ਇਹ ਪਹਿਲੀ ਗ੍ਰਿਫ਼ਤਾਰੀ ਹੈ।
ਪੁਲੀਸ ਟੀਮ ਤੁਰੰਤ ਉਨ੍ਹਾਂ ਨੂੰ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋ ਗਈ। ਉਨ੍ਹਾਂ ਦੇ ਦੇਰ ਸ਼ਾਮ ਤੱਕ ਇੱਥੇ ਪਹੁੰਚਣ ਦੀ ਉਮੀਦ ਹੈ। ਹਾਲਾਂਕਿ ਅਧਿਕਾਰਤ ਤੌਰ 'ਤੇ ਕੋਈ ਵੀ ਪੁਲਸ ਅਧਿਕਾਰੀ ਇਸ 'ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਕਲੱਬਾਂ ਦੇ ਬਾਹਰ ਬੰਬ ਸੁੱਟਣ ਦੀ ਘਟਨਾ ਦੀ ਜਾਂਚ ਲਈ ਕ੍ਰਾਈਮ ਬ੍ਰਾਂਚ, ਅਪਰੇਸ਼ਨ ਸੈੱਲ ਅਤੇ ਜ਼ਿਲ੍ਹਾ ਕਰਾਈਮ ਸੈੱਲ ਦੀ ਸਾਂਝੀ ਟੀਮ ਬਣਾਈ ਸੀ। ਇਸ ਟੀਮ ਨੇ ਵੀਰਵਾਰ ਨੂੰ ਬੰਬ ਧਮਾਕਿਆਂ 'ਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰ ਲਈ ਸੀ ਅਤੇ ਉਨ੍ਹਾਂ ਦੀ ਭਾਲ 'ਚ ਹਿਸਾਰ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਜਿਸ 'ਚ ਟੀਮ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ।
Get all latest content delivered to your email a few times a month.