ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਭਰ ਦੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। 6 ਦਸੰਬਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ 'ਤੇ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਨੂੰ ਮਹੱਤਵ ਦਿੰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਸ ਵਿਸ਼ੇਸ਼ ਛੁੱਟੀ ਵਿੱਚ ਸੋਧ ਕੀਤੀ ਹੈ।
Get all latest content delivered to your email a few times a month.