ਤਾਜਾ ਖਬਰਾਂ
.
ਨਵੀਂ ਦਿੱਲੀ- ਦਿੱਲੀ ਦੇ ਗ੍ਰੇਟਰ ਕੈਲਾਸ਼ ਇਲਾਕੇ 'ਚ ਸ਼ਨੀਵਾਰ ਨੂੰ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਇਕ ਵਿਅਕਤੀ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਕੁਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਵਿਅਕਤੀ ਵੱਲੋਂ ਸਿਆਹੀ ਸੁੱਟੀ ਗਈ ਸੀ। ਹਾਲਾਂਕਿ, ਦੋਸ਼ੀ ਨੂੰ ਸੁਰੱਖਿਆ ਕਰਮਚਾਰੀਆਂ ਨੇ ਫੜ ਲਿਆ। ਉਸ ਤੋਂ ਪੁੱਛਗਿੱਛ ਜਾਰੀ ਹੈ। ਇਸ ਤੋਂ ਪਹਿਲਾਂ ਛਤਰਪੁਰ-ਨੰਗਲੋਈ ਵਿੱਚ ਵੀ ਕੇਜਰੀਵਾਲ ਨਾਲ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਜਪਾ ਨੇਤਾ ਸਾਰੇ ਰਾਜਾਂ ਵਿਚ ਸਾਡੀਆਂ ਰੈਲੀਆਂ ਕੱਢਦੇ ਹਨ, ਉਨ੍ਹਾਂ 'ਤੇ ਕਦੇ ਹਮਲਾ ਨਹੀਂ ਹੁੰਦਾ। ਕੇਜਰੀਵਾਲ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਭਾਜਪਾ ਨੇ ਉਨ੍ਹਾਂ 'ਤੇ ਹਮਲਾ ਕੀਤਾ ਹੈ। ਉਨ੍ਹਾਂ 'ਤੇ ਨੰਗਲੋਈ ਅਤੇ ਛਤਰਪੁਰ 'ਚ ਹਮਲਾ ਕੀਤਾ ਗਿਆ।
Get all latest content delivered to your email a few times a month.