ਤਾਜਾ ਖਬਰਾਂ
.
ਚੰਡੀਗੜ੍ਹ- ਅੱਤਵਾਦੀ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ ਕੈਨੇਡਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਹਾਲਟਨ 'ਚ ਗੋਲੀਬਾਰੀ ਮਾਮਲੇ 'ਚ ਅੱਤਵਾਦੀ ਅਰਸ਼ ਡੱਲਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਰਸ਼ ਡੱਲਾ ਦੀ ਜ਼ਮਾਨਤ ਲਈ 30,000 ਕੈਨੇਡੀਅਨ ਡਾਲਰ (18 ਲੱਖ 11 ਹਜ਼ਾਰ ਰੁਪਏ) ਦੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਈ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਅਰਸ਼ ਡੱਲਾ ਖਿਲਾਫ ਭਾਰਤ ਵਿੱਚ 70 ਤੋਂ ਵੱਧ ਐਫਆਰਆਈ ਦਰਜ ਹਨ। ਭਾਰਤ ਨੇ ਉਸ ਨੂੰ ਅੱਤਵਾਦੀ ਐਲਾਨਿਆ ਹੋਇਆ ਹੈ। ਮਾਮਲੇ ਦੀ ਅਗਲੀ ਸੁਣਵਾਈ 24 ਫਰਵਰੀ 2025 ਨੂੰ ਹੋਵੇਗੀ।ਅਰਸ਼ ਡੱਲਾ ਨੂੰ 28 ਅਕਤੂਬਰ ਨੂੰ ਕੈਨੇਡਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਡੱਲਾ ਦੇ ਆਤਮ ਸਮਰਪਣ ਲਈ ਗੱਲਬਾਤ ਲਈ ਵੀ ਯਤਨ ਕੀਤੇ ਜਾ ਰਹੇ ਸਨ। ਪਰ ਇਸ ਤੋਂ ਪਹਿਲਾਂ ਕਿ ਭਾਰਤ ਕੁਝ ਕਰਦਾ, ਡੱਲਾ ਨੂੰ ਕੈਨੇਡਾ ਵਿੱਚ ਜ਼ਮਾਨਤ ਮਿਲ ਗਈ।
Get all latest content delivered to your email a few times a month.