ਤਾਜਾ ਖਬਰਾਂ
.
ਨਵੀਂ ਦਿੱਲੀ- ਹਰਿਆਣਾ ਭਾਜਪਾ ਦੇ ਸਾਬਕਾ ਇੰਚਾਰਜ ਅਤੇ ਤ੍ਰਿਪੁਰਾ ਤੋਂ ਲੋਕ ਸਭਾ ਮੈਂਬਰ ਬਿਪਲਬ ਦੇਬ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਕਾਫ਼ਲੇ ਦੀਆਂ ਤਿੰਨ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਹ ਸੜਕ ਹਾਦਸਾ ਦਿੱਲੀ ਵਿੱਚ ਵਾਪਰਿਆ ਹੈ। ਚੰਗੀ ਗੱਲ ਇਹ ਹੈ ਕਿ ਹਾਦਸੇ ਦੇ ਸਮੇਂ ਸੰਸਦ ਮੈਂਬਰ ਕਾਰ ਵਿੱਚ ਨਹੀਂ ਸਨ। ਡਰਾਈਵਰ ਉਨ੍ਹਾਂ ਨੂੰ ਸੰਸਦ ਭਵਨ ਵਿੱਚ ਛੱਡ ਕੇ ਵਾਪਸ ਆ ਰਿਹਾ ਸੀ। ਇਹ ਹਾਦਸਾ ਗੱਡੀ ਦਾ ਟਾਇਰ ਫਿਸਲਣ ਕਾਰਨ ਵਾਪਰਿਆ।
ਚਸ਼ਮਦੀਦਾਂ ਨੇ ਦੱਸਿਆ ਕਿ ਇਸ ਹਾਦਸੇ 'ਚ ਦੋ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਹਾਦਸੇ ਕਾਰਨ ਸੜਕ ’ਤੇ ਜਾਮ ਲੱਗ ਗਿਆ। ਉਧਰ, ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਨੁਕਸਾਨੇ ਵਾਹਨਾਂ ਨੂੰ ਇਕ ਪਾਸੇ ਲਿਜਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਚਸ਼ਮਦੀਦਾਂ ਤੋਂ ਪੁੱਛਗਿੱਛ ਕੀਤੀ। ਜਿੱਥੇ ਕੁਝ ਲੋਕਾਂ ਨੇ ਦੱਸਿਆ ਕਿ ਕਾਫਲੇ ਦੀ ਇਕ ਕਾਰ ਦਾ ਪਹੀਆ ਉਤਰ ਗਿਆ ਸੀ। ਇਸ ਕਾਰਨ ਕਾਰ ਬੇਕਾਬੂ ਹੋ ਗਈ। ਹੋਰ ਕਾਰਾਂ ਆਪਸ ਵਿੱਚ ਟਕਰਾ ਗਈਆਂ। ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
Get all latest content delivered to your email a few times a month.