ਤਾਜਾ ਖਬਰਾਂ
.
ਚੰਡੀਗੜ੍ਹ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੱਲ੍ਹ ਯਾਨੀ ਕਿ 3 ਦਸੰਬਰ ਚੰਡੀਗੜ੍ਹ ਦੌਰੇ 'ਤੇ ਆ ਰਹੇ ਹਨ ਅਤੇ ਅੱਜ ਸ਼ਾਮ ਨੂੰ ਚੰਡੀਗੜ੍ਹ 'ਚ ਦੌਰੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਦਮ ਚੁੱਕੇ ਹਨ। ਇਸ ਸੰਦਰਭ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਐਸ.ਸੀ.ਆਰ.ਬੀ.) ਮੋਹੀਨੇਸ਼ ਚਾਵਲਾ, ਆਈ.ਪੀ.ਐਸ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਰੋਪੜ ਰੇਂਜ, ਐਸ.ਐਸ.ਪੀ ਮੋਹਾਲੀ, ਜ਼ਿਲ੍ਹਾ ਕ੍ਰਾਈਮ ਰਿਕਾਰਡ ਬਿਊਰੋ ਅਤੇ ਕਮਾਂਡੈਂਟ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵੀ.ਵੀ.ਆਈ.ਪੀ ਡਿਊਟੀ ਦੀ ਸੁਰੱਖਿਆ ਅਤੇ ਸੰਚਾਲਨ ਸਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਚੰਡੀਗੜ੍ਹ ਪੁਲੀਸ, ਮੁਹਾਲੀ ਪੁਲੀਸ ਅਤੇ ਪੰਚਕੂਲਾ ਪੁਲੀਸ ਦੇ ਸੀਨੀਅਰ ਅਧਿਕਾਰੀ ਖ਼ੁਦ ਇਸ ਅਹਿਮ ਸੁਰੱਖਿਆ ਮਿਸ਼ਨ ’ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਸੁਰੱਖਿਆ ਦੇ ਹਰ ਪ੍ਰਬੰਧ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਟਰੈਫਿਕ ਪ੍ਰਬੰਧਾਂ ਸਬੰਧੀ ਵੀ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਸਾਰੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵੀ.ਵੀ.ਆਈ.ਪੀ ਦੇ ਦੌਰੇ ਦੌਰਾਨ ਸੜਕਾਂ 'ਤੇ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ ਅਤੇ ਹਰ ਵਾਹਨ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਥਾਨਕ ਪੁਲਿਸ ਵਿਭਾਗ ਦੇ ਅਧਿਕਾਰੀਆਂ ਲਈ ਵਿਸ਼ੇਸ਼ ਸਿਖਲਾਈ ਅਤੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ, ਤਾਂ ਜੋ ਸੁਰੱਖਿਆ ਅਤੇ ਆਵਾਜਾਈ ਵਿਵਸਥਾ ਸੁਚਾਰੂ ਢੰਗ ਨਾਲ ਚੱਲ ਸਕੇ। ਵੀ.ਵੀ.ਆਈ.ਪੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਲਈ ਪੁਲਿਸ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ।
Get all latest content delivered to your email a few times a month.