ਤਾਜਾ ਖਬਰਾਂ
.
ਹਾਲ ਹੀ 'ਚ ਮੱਧ ਪ੍ਰਦੇਸ਼ ਦੇ ਬਾਗੇਸ਼ਵਰ ਧਾਮ ਦੇ ਹਰੀਹਰ ਮੰਦਰ 'ਤੇ ਪੀਠਾਧੀਸ਼ਵਰ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਬਿਆਨ 'ਤੇ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਦੇ ਨਾਲ ਹੀ ਦੂਜੇ ਪਾਸੇ ਪੰਜਾਬ ਵਿੱਚ ਕੱਟੜਪੰਥੀ ਧੜੇ ਉਸ ਦੇ ਬਿਆਨ ਨੂੰ ਹਰਿਮੰਦਰ ਨਾਲ ਜੋੜ ਕੇ ਲਗਾਤਾਰ ਉਸ ਨੂੰ ਘੇਰ ਰਹੇ ਹਨ। ਖਾਲਿਸਤਾਨੀ ਸਮਰਥਕ ਬਰਜਿੰਦਰ ਪਰਵਾਨਾ ਨੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ।
ਪੰਜਾਬ 'ਚ ਵਧਦੇ ਵਿਵਾਦ ਤੋਂ ਬਾਅਦ ਨਿਹੰਗ ਹਰਜੀਤ ਸਿੰਘ ਰਸੂਲਪੁਰ ਨੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨਾਲ ਮੁਲਾਕਾਤ ਕੀਤੀ ਜਿਸ ਵਿਚ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਸੰਭਲ ਦੇ ਹਰਿਹਰ ਮੰਦਰ ਦਾ ਜ਼ਿਕਰ ਕੀਤਾ ਹੈ ਨਾ ਕਿ ਹਰਿਮੰਦਰ ਸਾਹਿਬ ਦਾ। ਜਿਸ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਵੀਡੀਓ ਬਣਾਉਣ ਦਾ ਮਕਸਦ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਧੀਰੇਂਦਰ ਸ਼ਾਸਤਰੀ ਦੇ ਬਿਆਨ ਨੂੰ ਤੋੜ ਮਰੋੜ ਕੇ ਪੰਜਾਬ ਦੇ ਲੋਕਾਂ ਨੂੰ ਨਾ ਭੜਕਾਓ।
Get all latest content delivered to your email a few times a month.