ਤਾਜਾ ਖਬਰਾਂ
.
ਲੁਧਿਆਣਾ-ਲੁਧਿਆਣਾ 'ਚ ਬੁੱਢੇ ਨਾਲੇ ਦੇ ਮੁੱਦੇ 'ਤੇ ਹੋਏ ਧਰਨੇ ਦੌਰਾਨ ਦੇਰ ਸ਼ਾਮ ਹਿਰਾਸਤ 'ਚ ਲਏ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਪੁਲਸ ਪ੍ਰਸ਼ਾਸਨ ਨੇ ਰਿਹਾਅ ਕਰ ਦਿੱਤਾ ਹੈ।ਏ.ਡੀ.ਸੀ.ਅਮਰਜੀਤ ਬੈਂਸ ਧਰਨਾਕਾਰੀਆਂ ਵਿਚਕਾਰ ਪਹੁੰਚੇ ਅਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਕਾਲਾ ਪਾਣੀ ਮੋਰਚਾ ਦੇ ਮੁਖੀ ਲੱਖਾ ਸਿਧਾਣਾ ਨੂੰ ਵੀ ਛੱਡਣ ਦਾ ਐਲਾਨ ਕੀਤਾ ਗਿਆ। ਪਰ ਧਰਨਾਕਾਰੀਆਂ ਨੇ ਕਿਹਾ ਕਿ ਪਹਿਲਾਂ ਸਿਧਾਣਾ ਨਾਲ ਗੱਲ ਕੀਤੀ ਜਾਵੇ। ਉਹ ਸਿਧਾਣਾ ਨਾਲ ਗੱਲ ਕਰਕੇ ਹੀ ਧਰਨਾ ਛੱਡਣਗੇ।ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਚੱਲ ਰਹੇ 3 ਸੀਈਟੀਪੀ ਪਲਾਂਟਾਂ ਨੂੰ ਬੰਦ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਹੈ।
ਅੱਜ ਬਾਅਦ ਦੁਪਹਿਰ ਬੁੱਢੇ ਨਾਲੇ ਵੱਲ ਵਧ ਰਹੇ ਲੋਕਾਂ ਨੂੰ ਫਿਰੋਜ਼ਪੁਰ ਹਾਈਵੇਅ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬਾਹਰ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸਿਵਲ ਪ੍ਰਸ਼ਾਸਨ ਦੇ ਕਈ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਦੇਰ ਸ਼ਾਮ ਧਰਨਾਕਾਰੀਆਂ ਵਿੱਚ ਡੀ.ਸੀ.ਪੀ. ਨੇ ਕਿਹਾ ਕਿ ਲੱਖਾ ਸਿਧਾਣਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸਿਧਾਣਾ ਅਤੇ ਦੋਸਤਾਂ ਨਾਲ ਵੀ ਗੱਲ ਕੀਤੀ। ਸਿਧਾਣਾ ਨੇ ਆਪਣੇ ਸਾਥੀਆਂ ਨੂੰ ਫੋਨ 'ਤੇ ਦੱਸਿਆ ਕਿ ਮੈਨੂੰ ਰਿਹਾਅ ਕਰ ਦਿੱਤਾ ਗਿਆ ਹੈ। ਮੈਂ ਠੀਕ ਹਾਂ! ਇਸ ਤੋਂ ਇਲਾਵਾ ਭਾਨਾ ਸਿੱਧੂ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਹੋਰ ਪ੍ਰਦਰਸ਼ਨਕਾਰੀਆਂ ਨੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਜਾਮ ਲਾ ਦਿੱਤਾ। ਜਿੱਥੇ ਵੀ ਪ੍ਰਦਰਸ਼ਨਕਾਰੀ ਮੌਜੂਦ ਹਨ, ਉੱਥੇ ਪੁਲਿਸ ਪ੍ਰਸ਼ਾਸਨ ਨੇ ਜੈਮਰ ਲਗਾ ਦਿੱਤੇ ਹਨ ਤਾਂ ਜੋ ਮੋਬਾਈਲ ਨੈੱਟਵਰਕ ਕੰਮ ਨਾ ਕਰੇ
Get all latest content delivered to your email a few times a month.