ਤਾਜਾ ਖਬਰਾਂ
.
ਮੋਗਾ - ਅੱਜ ਸਵੇਰੇ ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਹੁਕਮ ਅਨੁਸਾਰ ਸੁਖਬੀਰ ਸਿੰਘ ਬਾਦਲ ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਹੋਏ ਕਾਤਲਾਨਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਭਾਜਪਾ ਨੇਤਾ ਅਤੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਸ: ਨਿਧੱੜਕ ਸਿੰਘ ਬਰਾੜ ਨੇ ਜਥੇਦਾਰ ਸ੍ਰੀ ਆਕਾਲ ਤਖਤ ਸਾਹਿਬ ਜੀ ਨੂੰ ਅਪੀਲ ਕੀਤੀ ਕਿ ਇਸ ਘਟਨਾ ਦਾ ਸਖਤ ਨੋਟਿਸ ਲਿਆ ਜਾਵੇ ਅਤੇ ਉਸ ਹਮਲਾਵਰ ਆਦਮੀ ਜਿਸ ਨੂੰ ਨਾ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਅਤੇ ਨਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਭੈਅ ਹੋਵੇ ਉਸ ਨੂੰ ਸਿੱਖ ਪੰਥ ਵਿੱਚੋ ਹੀ ਛੇਕ ਦਿੱਤਾ ਜਾਵੇ ਅਤੇ ਨਾਲ ਹੀ ਉੱਚ ਪੱਧਰੀ ਜਾਂਚ ਵੀ ਕਰਵਾਈ ਜਾਵੇ। ਸੁਖਬੀਰ ਸਿੰਘ ਬਾਦਲ 2015 ਤੋਂ ਅੱਜ ਤੱਕ ਪੂਰੇ ਪੰਜਾਬ ਵਿਚ ਆਮ ਸਮਾਜਿਕ ਅਤੇ ਰਾਜਨੀਤਕ ਸਮਾਗਮਾਂ ਵਿੱਚ ਵਿਚਰਦਾ ਰਿਹਾ ਹੈ ਪਰ ਇੰਨੇ ਸਮੇਂ ਦੌਰਾਨ ਕਦੇ ਵੀ ਕਿਸੇ ਅਜਿਹੇ ਅਨਸਰ ਨੇ ਉਸ ਵੱਲ ਕੋਈ ਸਰੀਰਕ ਨੁਕਸਾਨ ਪਹੁਚਾਉਣ ਦੀ ਕੋਸ਼ਿਸ਼ ਨਹੀਂ ਕੀਤੀ।ਪਰ ਹੁਣ ਜਦੋਂ ਉਹ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮ ਤੇ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਆਨ ਸ਼ਾਨ,ਮਾਣ ਮਰਿਆਦਾ ਅਨੁਸਾਰ ਸੇਵਾ ਨਿਭਾਅ ਰਿਹਾ ਸੀ ਜਿਸ ਨਾਲ ਪੂਰੀ ਸਿੱਖ ਕੌਮ ਦੀਆਂ ਮਹਾਨ ਪ੍ਰੰਪਰਾਵਾਂ ਦੀ ਪ੍ਰਸੰਸਾ ਹੋ ਰਹੀ ਸੀ। ਪੂਰੀ ਸਿੱਖ ਕੌਮ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੀ ਆਜ਼ਾਦ ਹਸਤੀ ਤੇ ਫ਼ਖ਼ਰ ਮਹਿਸੂਸ ਕਰ ਰਹੀ ਸੀ ਉਸ ਸਮੇਂ ਦੌਰਾਨ ਹੀ ਇਦਾਂ ਦੀ ਘਿਨਾਉਣੀ ਘਟਨਾ ਦਾ ਵਾਪਰਨਾ ਬਹੁਤ ਹੀ ਨਿੰਦਣਯੋਗ ਹੈ।
Get all latest content delivered to your email a few times a month.