ਤਾਜਾ ਖਬਰਾਂ
.
ਜਗਰਾਉਂ 4 ਦਸੰਬਰ- ਮੰਤਰੀ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸ੍ਰੀ ਡਾਕਟਰ ਰਵਜੋਤ ਸਿੰਘ ਵੱਲੋਂ ਨਗਰ ਕੌਂਸਲ ਜਗਰਾਉਂ ਦੇ ਸਸਪੈਂਡ ਸਫਾਈ ਸੇਵਕਾਂ ਨੂੰ ਬਹਾਲ ਕਰਨ ਲਈ ਅੱਜ ਜ਼ਿਲ੍ਹਾ ਪ੍ਰਧਾਨ ਸਫਾਈ ਸੇਵਕ ਯੂਨੀਅਨ ਪੰਜਾਬ ਲੁਧਿਆਣਾ ਅਰੁਣ ਗਿੱਲ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ, ਧੰਨਵਾਦ ਕਰਨ ਤੋਂ ਬਾਅਦ 17 ਸੀਵਰ ਮੈਨਾ ਦੀ ਭਰਤੀ ਲਈ ਮੰਤਰੀ ਸਾਹਿਬ ਵੱਲੋਂ ਜਾਰੀ ਹੁਕਮਾਂ ਤੇ ਨਗਰ ਕੌਂਸਲ ਜਗਰਾਉਂ ਦੇ ਅਧਿਕਾਰੀਆਂ ਵੱਲੋਂ ਜਾਣ ਬੁਝ ਕੇ ਸਹੀ ਦਸਤਾਵੇਜ ਨਾ ਭੇਜਣ ਤੇ ਪ੍ਰਧਾਨ ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਤਿੱਖਾ ਪ੍ਰਤੀਕਰਮ ਕਰਦੇ ਹੋਏ ਕਿਹਾ ਗਿਆ ਕਿ ਨਗਰ ਕੌਂਸਲ ਤੇ ਅਧਿਕਾਰੀਆਂ ਵੱਲੋਂ ਹਰ ਵਾਰ ਜਾਣ ਬੁੱਝ ਕੇ ਗੁਮਰਾਹਕੁਨ ਨੀਤੀਆਂ ਵਰਤਦੇ ਹੋਏ ਆਪਣੇ ਹੀ ਵਿਭਾਗ ਨੂੰ ਗੁਮਰਾਹ ਕੀਤਾ ਜਾਂਦਾ ਰਿਹਾ ਹੈ। ਇਸ ਵਾਰ ਉਨਾਂ ਵੱਲੋਂ ਮੰਤਰੀ ਸਾਹਿਬ ਵੱਲੋਂ ਜਾਰੀ ਹੁਕਮਾਂ ਦੀ ਪਰਵਾਹ ਨਾ ਕਰਦੇ ਹੋਏ ਆਪਣੇ ਵਤੀਰੇ ਮੁਤਾਬਕ ਸਥਾਨਕ ਸਰਕਾਰ ਵਿਭਾਗ ਨੂੰ ਨਗਰ ਕੌਂਸਲ ਜਗਰਾਉਂ ਵੱਲੋਂ ਉਸ ਪੱਤਰ ਨਾਲ ਕਿਸੇ ਵੀ ਤਰ੍ਹਾਂ ਦੇ ਮਤਿਆਂ ਦੀਆਂ ਕਾਪੀਆਂ ਨੂੰ ਨਹੀਂ ਭੇਜਿਆ ਗਿਆ।ਪੂਰੇ,ਦਸਤਾਵੇਜ ਨਾ ਭੇਜ ਕੇ ਗੁਮਰਾਹ ਕੀਤਾ ਗਿਆ ਹੈ। ਇਸ ਸਮੇਂ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਅੰਦਰ ਜੇਕਰ ਨਗਰ ਕੌਂਸਲ ਜਗਰਾਉਂ ਦੇ ਅਧਿਕਾਰੀਆਂ ਵੱਲੋਂ ਗੁੰਮਰਾਹਕੁੰਨ ਵਤੀਰਾ ਨਾਂ ਤਿਆਗਿਆ ਗਿਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਜਿਸ ਦੇ ਨਤੀਜਿਆਂ ਲਈ ਸਿੱਧੇ ਤੌਰ ਤੇ ਜਿੰਮੇਵਾਰੀ ਸੰਬੰਧਿਤ ਅਧਿਕਾਰੀ ਦੀ ਹੋਵੇਗੀ। ਜਿਸਦੇ ਰੋਸ ਵਿਚ ਯੂਨੀਅਨ ਵੱਲੋਂ ਮਾਨਯੋਗ ਮੰਤਰੀ ਸਾਹਿਬ ਨਾਲ ਗੱਲਬਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ ਗਿਆ ਜਿਸ ਤੇ ਮੰਤਰੀ ਸਾਹਿਬ ਵੱਲੋਂ ਇਨ੍ਹਾਂ ਕਰਮਚਾਰੀਆਂ ਨੂੰ ਕੰਟਰੈਕਟ ਤੇ ਕਰਨ ਲਈ ਪ੍ਰਵਾਨਗੀ ਜਲਦ ਤੋਂ ਜਲਦ ਦਿਲਵਾਉਣ ਦਾ ਭਰੋਸਾ ਦਿੱਤਾ ਗਿਆ ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਵਾਇਸ ਪ੍ਰਧਾਨ ਸਨੀ ਸੁੰਦਰ, ਸੰਤੋਖ ਰਾਮ, ਸਨਦੀਪ ਕੁਮਾਰ ਸੀਵਰਮੈਨ ਯੂਨੀਅਨ ਪ੍ਰਧਾਨ ਰਾਜ ਕੁਮਾਰ,ਸਕੱਤਰ ਸਤੀਸ਼ ਕੁਮਾਰ, ਪ੍ਰਧਾਨ ਲਖਵੀਰ ਸਿੰਘ
Get all latest content delivered to your email a few times a month.