ਤਾਜਾ ਖਬਰਾਂ
.
ਤਰਨਤਾਰਨ- ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਰਹਿੰਦੇ ਤਰਨਤਾਰਨ ਦੇ ਪਿੰਡ ਨੰਦਪੁਰ ਦੇ ਕਿਸਾਨ ਸਰਬਜੀਤ ਸਿੰਘ ਦੇ ਦੋ ਨੌਜਵਾਨ ਪੁੱਤਰਾਂ ਨੂੰ ਕਾਰ ਸਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਜਿਨ੍ਹਾਂ 'ਚੋਂ ਇਕ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਪੁੱਤਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੈਨੇਡਾ ਦੇ ਬਰੈਂਪਟਨ ਵਿੱਚ ਵਾਪਰੀ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਖੁਸ਼ਵੰਤ ਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਅਤੇ 6 ਮਹੀਨੇ ਪਹਿਲਾਂ ਉਸ ਦਾ ਛੋਟਾ ਲੜਕਾ ਪ੍ਰਿਤਪਾਲ ਸਿੰਘ ਵੀ ਆਪਣੇ ਵੱਡੇ ਭਰਾ ਕੋਲ ਗਿਆ ਸੀ।
ਸ਼ੁੱਕਰਵਾਰ ਸਵੇਰੇ ਉੱਥੇ ਰਹਿਣ ਵਾਲੇ ਉਸ ਦੇ ਦੋਸਤ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਇਕ ਕਾਰ 'ਚ ਸਵਾਰ ਦੋ ਹਮਲਾਵਰਾਂ ਨੇ ਘਰ ਦੇ ਬਾਹਰ ਕਾਰ ਤੋਂ ਬਰਫ ਹਟਾ ਰਹੇ ਦੋਹਾਂ ਭਰਾਵਾਂ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ 'ਚ ਪ੍ਰਿਤਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਖੁਸ਼ਵੰਤ ਪਾਲ ਸਿੰਘ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਲੜਕੇ ਹਨ ਅਤੇ ਦੋਵੇਂ ਵਿਦੇਸ਼ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਉਹ ਜਿਸ ਮਕਾਨ ਵਿਚ ਰਹਿ ਰਹੇ ਹਨ, ਉਹ ਕਿਰਾਏ 'ਤੇ ਸੀ। ਕਿਸੇ ਨੇ ਉਸ ਦੇ ਮਕਾਨ ਮਾਲਕ ਨੂੰ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਅਤੇ ਮਕਾਨ ਮਾਲਕ ਮੇਰੇ ਦੋਵਾਂ ਪੁੱਤਰਾਂ ਨੂੰ ਬਿਨਾਂ ਦੱਸੇ ਪਰਿਵਾਰ ਸਮੇਤ ਕਿਤੇ ਹੋਰ ਚਲਾ ਗਿਆ। ਜੇਕਰ ਉਨ੍ਹਾਂ ਨੂੰ ਪਹਿਲਾਂ ਸੂਚਿਤ ਕੀਤਾ ਹੁੰਦਾ ਤਾਂ ਸ਼ਾਇਦ ਉਨ੍ਹਾਂ ਦੇ ਦੋਵੇਂ ਪੁੱਤਰ ਸੁਚੇਤ ਹੋ ਜਾਂਦੇ ਅਤੇ ਅਜਿਹੀ ਘਟਨਾ ਨਾ ਵਾਪਰਦੀ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।
Get all latest content delivered to your email a few times a month.