ਤਾਜਾ ਖਬਰਾਂ
.
ਚੰਡੀਗੜ੍ਹ- ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਅੱਜ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਤੱਕ ਮਾਰਚ ਕਰਨਗੇ। 101 ਕਿਸਾਨਾਂ ਦਾ ਸਮੂਹ ਦੁਪਹਿਰ 12 ਵਜੇ ਰਵਾਨਾ ਹੋਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਅਸੀਂ 7 ਦਸੰਬਰ ਨੂੰ ਗੱਲਬਾਤ ਲਈ ਸਮਾਂ ਦਿੱਤਾ ਸੀ ਪਰ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਹੁਣ ਕਿਸਾਨਾਂ ਨੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ।ਇਸ ਦੌਰਾਨ ਕਿਸਾਨਾਂ ਨੇ ਅੱਥਰੂ ਗੈਸ ਤੋਂ ਬਚਣ ਲਈ ਲੂਣ ਤੇ ਐਨਕਾਂ ਨਾਲ ਲੈ ਲਈਆਂ ਹਨ।
ਇਸ ਦੌਰਾਨ ਹਰਿਆਣਾ ਦੇ ਨਾਲ-ਨਾਲ ਪੰਜਾਬ ਪੁਲਿਸ ਨੇ ਵੀ ਮੀਡੀਆ ਨੂੰ ਦੂਰ ਰਹਿਣ ਦੀ ਸਲਾਹ ਦਿੱਤੀ ਹੈ।
ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ।
Get all latest content delivered to your email a few times a month.