ਤਾਜਾ ਖਬਰਾਂ
.
ਅੰਮ੍ਰਿਤਸਰ 9 ਦਸੰਬਰ-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ ਗਾਰ ਕੱਢਣ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਗ੍ਰੰਥੀ ਗਿਆਨੀ ਕੇਵਲ ਸਿੰਘ, ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲੇ, ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲਿਆਂ ਨੇ ਟੱਪ ਲਗਾ ਕੇ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਵਿਖੇ ਹੋਏ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।
ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਮੰਗ ਅਨੁਸਾਰ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਸੇਵਾ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਸੀ।
ਉਨ੍ਹਾਂ ਕਿਹਾ ਕਿ ਅੱਜ ਕਾਰਸੇਵਾ ਦੀ ਆਰੰਭਤਾ ਸਮੇਂ ਜਿਥੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ਹੈ, ਉਥੇ ਸੰਗਤਾਂ ਅੰਦਰ ਵੱਡਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਵੱਡੇ ਭਾਗਾਂ ਦੇ ਨਾਲ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਲਿਆ ਜਾਂਦਾ ਹੈ ਅਤੇ ਸੰਗਤਾਂ ਨੂੰ ਅਪੀਲ ਹੈ ਕਿ ਉਹ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਆਪਣਾ ਜੀਵਨ ਸਫਲਾ ਕਰਨ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
Get all latest content delivered to your email a few times a month.