ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਦੇ ਕਿਸਾਨਾਂ ਨੇ 14 ਦਸੰਬਰ ਨੂੰ ਮੁੜ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ । ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਸਰਹੱਦ 'ਤੇ ਹੋਈ ਬੈਠਕ 'ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ। ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਨੂੰ 13 ਦਸੰਬਰ ਨੂੰ 10 ਮਹੀਨੇ ਪੂਰੇ ਹੋ ਰਹੇ ਹਨ। ਅਜਿਹੇ 'ਚ 13 ਤਰੀਕ ਨੂੰ ਵੱਡਾ ਇਕੱਠ ਹੋਵੇਗਾ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿੱਚ ਇੰਟਰਨੈੱਟ ਸੇਵਾ ਬੰਦ ਹੈ, ਉਸੇ ਤਰ੍ਹਾਂ ਹੀ ਸਾਨੂੰ ਪਤਾ ਲੱਗਾ ਹੈ ਕਿ ਪੰਜਾਬ ਦੇ ਖੇਤਰ ਵਿੱਚ ਵੀ ਸਰਹੱਦ ਤੋਂ ਡੇਢ ਕਿਲੋਮੀਟਰ ਤੱਕ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ। ਅਜੇ ਤੱਕ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ ਹੈ।
Get all latest content delivered to your email a few times a month.