ਤਾਜਾ ਖਬਰਾਂ
.
ਪਹਾੜਾਂ ਵਿੱਚ ਬਰਫਬਾਰੀ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਸੂਬੇ 'ਚ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 22.2 ਡਿਗਰੀ ਦਰਜ ਕੀਤਾ ਗਿਆ ਹੈ। ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ ਇਸ ਤੋਂ ਘੱਟ ਰਿਹਾ ਹੈ। ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਦਰਜ ਕੀਤਾ ਗਿਆ। ਸਵੇਰ ਅਤੇ ਸ਼ਾਮ ਨੂੰ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅੱਜ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਹੈ। ਅਜੇ ਤੱਕ ਮੀਂਹ ਸਬੰਧੀ ਕੋਈ ਅਲਰਟ ਨਹੀਂ ਹੈ। ਅਜਿਹੇ 'ਚ ਮੌਸਮ ਖੁਸ਼ਕ ਰਹੇਗਾ।
Get all latest content delivered to your email a few times a month.