IMG-LOGO
ਹੋਮ ਪੰਜਾਬ: ਲੁਧਿਆਣਾ ਵਿੱਚ 66 ਕੇਵੀ ਪਾਵਰ ਗਰਿੱਡ ਵਿੱਚ ਲੱਗੀ ਅੱਗ ਕਈ...

ਲੁਧਿਆਣਾ ਵਿੱਚ 66 ਕੇਵੀ ਪਾਵਰ ਗਰਿੱਡ ਵਿੱਚ ਲੱਗੀ ਅੱਗ ਕਈ ਇਲਾਕਿਆਂ 'ਚ ਬੱਤੀ ਗੁੱਲ

Admin User - Dec 11, 2024 07:37 PM
IMG

.

ਲੁਧਿਆਣਾ ਦੀ ਤਾਜਪੁਰ ਰੋਡ ਕੇਂਦਰੀ ਜੇਲ੍ਹ ਨੇੜੇ ਅੱਜ ਦੇਰ ਸ਼ਾਮ 66 ਕੇਵੀ ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ ਲੱਗ ਗਈ।

ਅੱਗ ਲੱਗਣ ਕਾਰਨ ਇਕ ਵੱਡਾ ਟਰਾਂਸਫਾਰਮਰ ਅਤੇ ਹੋਰ ਬਿਜਲੀ ਦੀਆਂ ਤਾਰਾਂ ਸੜ ਗਈਆਂ। 10 ਕਿਲੋਮੀਟਰ ਤੋਂ ਵੱਧ ਖੇਤਰ ਵਿੱਚ ਬਿਜਲੀ ਗੁੱਲ ਹੋ ਗਈ ਹੈ। ਲੋਕ ਕਈ ਕਿਲੋਮੀਟਰ ਦੂਰ ਤੱਕ ਕਾਲੇ ਧੂੰਏਂ ਅਤੇ ਅੱਗ ਦੀਆਂ ਲਪਟਾਂ ਦੇਖ ਸਕਦੇ ਸਨ। ਅੱਗ ਲੱਗਣ ਤੋਂ ਤੁਰੰਤ ਬਾਅਦ ਰਾਹਗੀਰਾਂ ਅਤੇ ਪਾਵਰਕਾਮ ਮੁਲਾਜ਼ਮਾਂ ਨੇ ਤੁਰੰਤ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ |  

ਜਾਣਕਾਰੀ ਦਿੰਦਿਆਂ ਫਾਇਰ ਬਿ੍ਗੇਡ ਦੇ ਅਧਿਕਾਰੀ ਆਤਿਸ਼ ਕੁਮਾਰ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਕਿ 66 ਕੇਵੀ ਗਰਿੱਡ 'ਚ ਭਿਆਨਕ ਅੱਗ ਲੱਗ ਗਈ ਹੈ | ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ ਹਨ। ਕਈ ਇਲਾਕਿਆਂ ਵਿੱਚ ਬਿਜਲੀ ਬੰਦ ਹੈ।

ਅੱਗ ਬੁਝਾਉਣ ਲਈ ਬਚਾਅ ਕਾਰਜ ਅਜੇ ਵੀ ਜਾਰੀ ਹੈ। ਅੱਗ ਲੱਗਣ ਕਾਰਨ ਪਾਵਰਕੌਮ ਦਾ ਕਾਫੀ ਨੁਕਸਾਨ ਹੋਇਆ ਹੈ। ਨੇੜਲੇ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰੀ ਬਣਾ ਕੇ ਰੱਖਣ ਲਈ ਵੀ ਕਿਹਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.