ਤਾਜਾ ਖਬਰਾਂ
.....................
ਸਾਲ 2007 ਤੋਂ 2017 ਤੱਕ ਪੰਜਾਬ ਵਿੱਚ ਰਹੀ ਅਕਾਲੀ ਸਰਕਾਰ ਸਮੇਂ ਹੋਈਆਂ ਗਲਤੀਆਂ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਗਾਈ ਤਨਖਾਹ ਅੱਜ ਪੂਰੀ ਹੋਣ ਜਾ ਰਹੀ ਹੈ। 40 ਮੁਕਤਿਆਂ ਦੀ ਪਵਿੱਤਰ ਧਰਤੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਕਰਨਗੇ। ਸੁਖਬੀਰ ਬਾਦਲ ਬਾਕੀ ਦਿਨਾਂ ਵਾਂਗ ਗੁਰੂ ਘਰ ਅੱਗੇ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਨੇ ਉਸ ਤੋਂ ਬਾਅਦ ਉਹ ਜੂਠੇ ਬਰਤਨਾਂ ਦੀ ਸੇਵਾ ਕਰਨ ਤੋਂ ਬਾਅਦ ਪਾਵਨ ਪਵਿੱਤਰ ਬਾਣੀ ਦਾ ਕੀਰਤਨ ਸਰਵਣ ਕਰਨਗੇ।
ਜੱਥੇਦਾਰ ਨੇ ਤਨਖਾਹ ਲਗਾਉਂਦਿਆਂ ਉਹਨਾਂ ਨੂੰ 5 ਗੁਰੂਘਰਾਂ ਵਿੱਚ ਸੇਵਾ ਕਰਨ ਦਾ ਹੁਕਮ ਜਾਰੀ ਕੀਤਾ ਸੀ। ਜਿਨ੍ਹਾਂ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ਼੍ਰੀ ਦਮਦਮਾ ਸਾਹਿਬ, ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸੇਵਾ ਲਗਾਈ ਗਈ ਸੀ। ਜਿਸ ਨੂੰ ਸੁਖਬੀਰ ਸਿੰਘ ਬਾਦਲ ਅੱਜ ਪੂਰਾ ਕਰ ਲੈਣਗੇ। ਸਜ਼ਾ ਮੁਤਾਬਕ ਇੱਕ ਘੰਟਾਂ ਸੁਖਬੀਰ ਬਾਦਲ ਜੌੜੇ ਸਾਫ਼ ਕਰਨ ਜਾਂ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕਰਨਗੇ। ਜਦੋਂ ਕਿ ਇੱਕ ਘੰਟਾ ਉਹ ਗੁਰਬਾਣੀ ਦਾ ਕੀਰਤਨ ਕਰਨਗੇ।
Get all latest content delivered to your email a few times a month.