IMG-LOGO
ਹੋਮ ਪੰਜਾਬ: ਤੇਲਗਾਨਾਂ ਤੋਂ ਬਾਅਦ ਹੁਣ ਦਲਜੀਤ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ...

ਤੇਲਗਾਨਾਂ ਤੋਂ ਬਾਅਦ ਹੁਣ ਦਲਜੀਤ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ,ਪੜ੍ਹੋ ਕੀ ਕਿਹਾ?

Admin User - Dec 12, 2024 10:11 AM
IMG

.....................


ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮਣਤੀ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ।  ਤੇਲੰਗਾਨਾ ਤੋਂ ਬਾਅਦ ਹੁਣ ਦਿਲਜੀਤ ਦੋਸਾਂਝ ਦੇ ਸ਼ੋਅ ਲਈ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਨੇ ਐਡਵਾਇਜ਼ਰੀ ਕੀਤੀ ਜਾਰੀ।  ਚਾਈਲਡ ਰਾਈਟਸ ਪ੍ਰੋਟੈਕਸ਼ਨ ਕਮਿਸ਼ਨ ਨੇ 14 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਦਿਲਜੀਤ ਦੇ ਕੰਸਰਟ ਤੋਂ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਵੱਲੋਂ ਪੰਡਿਤਰਾਓ ਧਰੇਨਵਰ ਵੱਲੋਂ ਦਾਇਰ ਕੀਤੀ ਗਈ ਪ੍ਰਤੀਨਿਧਤਾ ਦੇ ਆਧਾਰ ਉਤੇ ਪ੍ਰਬੰਧਕਾਂ ਅਤੇ ਗਾਇਕ ਦਿਲਜੀਤ ਦੁਸਾਂਝ ਨੂੰ ਪਟਿਆਲੇ ਪੈੱਗ, 5 ਤਾਰਾ ਥੇਕੇ ਅਤੇ ਕੇਸ ਤੋੜ-ਮਰੋੜ ਕੇ ਗੀਤ ਨਾ ਗਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।  ਸੀ.ਸੀ.ਪੀ.ਸੀ.ਆਰ ਨੇ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਹੈ ਕਿ ਇਹ ਗੀਤ ਪ੍ਰਭਾਵਸ਼ਾਲੀ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ। ਐਡਵਾਈਜ਼ਰੀ ਵਿੱਚ ਸਪੱਸ਼ਟ ਤੌਰ ‘ਤੇ ਲਾਈਵ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਦਾ ਜ਼ਿਕਰ ਕੀਤਾ ਗਿਆ ਹੈ ਜਿੱਥੇ ਪੀਕ ਸਾਊਂਡ ਪ੍ਰੈਸ਼ਰ ਲੈਵਲ 120db ਤੋਂ ਉੱਪਰ ਹੈ ਜੋ ਬੱਚਿਆਂ ਲਈ ਨੁਕਸਾਨਦੇਹ ਹੈ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਅਸਿਸਟੈਂਟ ਪ੍ਰੋਫੈਸਰ ਪੰਡਿਤਰਾਓ ਨੇ ਗਾਇਕ ਦਿਲਜੀਤ ਦੁਸਾਂਝ ਖਿਲਾਫ ਤੇਲੰਗਾਨਾ ਸਰਕਾਰ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ‘ਤੇ ਜ਼ਿਲ੍ਹਾ ਬਾਲ ਕਲਿਆਣ ਅਧਿਕਾਰੀ, ਤੇਲੰਗਾਨਾ ਨੇ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਅਤੇ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਨੋਟਿਸ ਵੀ ਜਾਰੀ ਕੀਤਾ ਸੀ।

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.