ਤਾਜਾ ਖਬਰਾਂ
.....................
ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਅਤੇ ਬਾਕੀ ਪਾਰਟੀਆਂ ਵੱਲੋਂ ਵੀ ਲੁਧਿਆਣਾ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।,...ਕਾਂਗਰਸ ਵੱਲੋਂ 63 ਉਮੀਦਵਾਰ ਜਦੋਂ ਕਿ ਭਾਜਪਾ ਵੱਲੋਂ 90 ਤੋਂ ਵੱਧ ਉਮੀਦਵਾਰ ਇਸੇ ਤਰ੍ਹਾਂ ਅਕਾਲੀ ਦਲ ਵੱਲੋਂ 37 ਉਮੀਦਵਾਰ ਐਲਾਨੇ ਜਾ ਚੁੱਕੇ ਹਨ। 21 ਦਸੰਬਰ ਨੂੰ ਵੋਟਿੰਗ ਹੋਣੀ ਹੈ ਅਤੇ ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ । ਅਫਸਰਾਂ ਦੀ ਡਿਊਟੀਆਂ ਐਪਲੀਕੇਸ਼ਨ ਚੈੱਕ ਕਰਨ ਉੱਤੇ ਲਾਈਆਂ ਗਈਆਂ ਹਨ.... ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਦਾ ਦੌਰ ਜਾਰੀ ਹੈ, ਕਈ ਵਾਰਡਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ, ਜਦਕਿ ਬਾਕੀ ਵਾਰਡਾਂ ਵਿਚ ਵੀ ਅੱਜ ਉਮੀਦਵਾਰਾਂ ਦਾ ਐਲਾਨ ਹੋਣ ਦੀ ਉਮੀਦ ਹੈ।
ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਨਗਰ ਨਿਗਮ ਲਈ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ 'ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਪੰਚਾਇਤਾ ਤੇ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ 784 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ।
'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ਨਗਰ ਨਿਗਮ ਲਈ 94, ਪਟਿਆਲਾ ਨਗਰ ਨਿਗਮ ਲਈ 56 ਅਤੇ ਅੰਮ੍ਰਿਤਸਰ ਨਗਰ ਨਿਗਮ ਲਈ 74 ਉਮੀਦਵਾਰ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਕੁੱਲ 977 ਵਾਰਡਾਂ ਵਿੱਚੋਂ 784 ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ
Get all latest content delivered to your email a few times a month.