IMG-LOGO
ਹੋਮ ਪੰਜਾਬ: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਅਕਾਲੀ ਆਗੂਆਂ ਵੱਲੋਂ ਜਥੇਦਾਰ...

ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਅਕਾਲੀ ਆਗੂਆਂ ਵੱਲੋਂ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਕੀਤੀ ਗਈ ਮੁਲਾਕਾਤ 

Admin User - Dec 12, 2024 11:10 AM
IMG

.....................


ਦੋ ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਫੈਸਲੇ ਅਨੁਸਾਰ ਅਕਾਲੀ ਆਗੂਆਂ ਵੱਲੋਂ ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਅਕਾਲੀ ਆਗੂ ਪ੍ਰੇਮ ਸਿੰਘ ਚੰਦੂ ਮਾਜਰਾ ਸੁਰਜੀਤ ਸਿੰਘ ਰੱਖੜਾ ਗੁਰ ਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਅਕਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਲੱਗੀ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਉਹ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਨ ਪਹੁੰਚੇ ਹਨ ਅਤੇ ਜੋ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਇਆ ਗਿਆ ਸੀ ਪੂਰੀ ਕੌਮ ਨੇ ਉਸ ਫੈਸਲੇ ਨੂੰ ਸਵੀਕਾਰ ਕੀਤਾ ਹੈ।  ਜੋ ਜਥੇਦਾਰ ਸਾਹਿਬ ਵੱਲੋਂ ਫੈਸਲਾ ਦਿੱਤਾ ਸੀ ਉਸ ਦੀ ਅਸੀਂ ਇਨ ਬਿਨ ਪਾਲਨਾ ਕਰਦੇ ਹੋਏ ਅਕਾਲੀ ਦਲ ਸੁਧਾਰ ਲਹਿਰ ਨੂੰ ਵੀ ਕੁਝ ਦਿਨ ਪਹਿਲਾਂ ਸਮੇਟ ਦਿੱਤਾ ਸੀ ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਦੇ ਲਈ ਅਸੀਂ ਸਾਰੇ ਇਕੱਠੇ ਹੋਵਾਂਗੇ ਇਸ ਦੇ ਨਾਲ ਹੀ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਉਹਨਾਂ ਨੂੰ ਧਾਰਮਿਕ ਸਜ਼ਾ ਲੱਗੀ ਸੀ ਉਸ ਨੂੰ ਪੂਰਾ ਕੀਤਾ ਹੈ ਅਤੇ ਉਹਨਾਂ ਕਿਹਾ ਕਿ ਜਦੋਂ ਉਹ ਸਰਕਾਰ ਦੇ ਵਿੱਚ ਵੀ ਸਨ ਉਦੋਂ ਵੀ ਉਹਨਾਂ ਨੇ ਕਦੀ ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫੀ ਦੇਣ ਵਾਲੀ ਗੱਲ ਨਹੀਂ ਸੀ ਕੀਤੀ ਲੇਕਿਨ ਉਸਨੂੰ ਦੇ ਬਿਆਨ ਤੋਰ ਮੜੋਰ ਕੇ ਲਗਾਏ ਗਏ ਸਨ ਲੇਕਿਨ ਉਹ ਧੰਨਵਾਦ ਕਰਦੇ ਹਨ ਕਿ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਉਹਨਾਂ ਦੀ ਗੱਲ ਸੁਣੀ ਅਤੇ ਉਹਨਾਂ ਨੂੰ ਬੋਲਣ ਦਾ ਮੌਕਾ ਦਿੱਤਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੇ ਵਿੱਚ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨ ਪ੍ਰਤੀ ਦਿਨ ਖਰਾਬ ਹੁੰਦੀ ਜਾ ਰਹੀ ਹੈ ਜਿਸ ਦੀ ਕਿ ਸਾਨੂੰ ਚਿੰਤਾ ਹੈ ਲੇਕਿਨ ਪੰਜਾਬ ਸਰਕਾਰ ਦਾ ਉਸ ਵੱਲ ਕੋਈ ਵੀ ਧਿਆਨ ਨਹੀਂ ਉਹਨਾਂ ਕਿਹਾ ਕਿ ਜਦੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਸੀ ਤਾਂ ਉਦੋਂ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ ਤੇ ਕਿਸਾਨਾਂ ਦੇ ਨਾਲ ਖੜੇ ਰਹਾਂਗੇ ਲੇਕਿਨ ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖਰਾਬ ਹੋ ਰਹੀ ਉਸ ਵੱਲ ਸਰਕਾਰ ਦਾ ਕੋਈ ਵੀ ਧਿਆਨ ਨਹੀਂ ਹੈ ਦੂਜੇ ਪਾਸੇ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਬੋਲ ਰਹੀ ਹੈ ਕਿ ਸਿਆਸੀ ਪਾਰਟੀਆਂ ਕਰਕੇ ਹੀ ਕਿਸਾਨ ਧਰਨੇ ਤੇ ਬੈਠੇ ਹਨ ਉਹਨਾਂ ਕਿਹਾ ਕਿ ਉੱਪਰ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਕਿਸਾਨ ਆਪਣੇ ਨਜ਼ਦੀਕ ਸਿਆਸੀ ਪਾਰਟੀਆਂ ਨੂੰ ਆਉਣ ਵੀ ਨਹੀਂ ਦਿੰਦੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਹੱਕ ਵਿੱਚ ਹਨ 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.